ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੇ ਚੁਣੇ ਗਏ ਨਵੇਂ ਮੈਂਬਰਾਂ ਨੇ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਮਨਜਿੰਦਰ ਸਿੰਘ ਸਿਰਸਾ ਤੇ ਕਮੇਟੀ ਮੈਂਬਰ ਦਰਬਾਰ ਸਾਹਿਬ ਹੋਏ ਮਤਮਸਤਕ
ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਦਿੱਲੀ ਦੇ ਸਿੱਖਾਂ ਦੀ ਬੇਹਤਰੀ ਲਈ ਹਰ ਸੰਭਵ ਉਪਰਾਲਾ ਕਰਨਗੇ ਤੇ ਨਾਲ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹਲ ਕਰਨਗੇ।
ਇਸ ਤੋਂ ਇਲਾਵਾ ਸਿਰਸਾ ਨੇ 1984 ਸਿੱਖ ਕਤਲੇਆਮ ਬਾਰੇ ਬੋਲਦਿਆਂ ਕਿਹਾ ਕਿ ਉਹਨਾਂ ਦਾ ਮਕਸਦ ਜਗਦੀਸ਼ ਟਾਈਟਲਰ ਨੂੰ ਜੇਲ ਭਿਜਵਾਉਣਾ ਹੈ। ਸੱਜਣ ਕੁਮਾਰ ਦੇ ਬੇ-ਇਨਸਾਫ਼ੀ ਵਾਲੇ ਬਿਆਨ ਤੇ ਸਿਰਸਾ ਨੇ ਕਿਹਾ ਕਿ ਸੱਜਣ ਕੁਮਾਰ ਕਾਂਗਰਸ ਦਾ ਪਿੱਠੂ ਸੀ ਤੇ ਉਸ ਨੂੰ ਲੱਗਦਾ ਸੀ ਕਿ ਉਸ ਨੂੰ ਕੋਈ ਕੁਝ ਨਹੀਂ ਕਰ ਸਕਦਾ ਇਸ ਲਈ ਉਸ ਨੂੰ ਬੇ-ਇਨਸਾਫ਼ੀ ਲੱਗ ਰਹੀ ਹੈ।