ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜੋ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਨ ਲਾ ਵਿਚਾਰ ਕੀਤੀਆਂ।
ਇਸ ਦੌਰਾਨ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਜੋ ਵੀ ਮੁਸ਼ਕਲਾਂ ਉਨ੍ਹਾਂ ਨੂੰ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਚ ਆਈਆ ਸਨ ਉਨ੍ਹਾਂ ਬਾਰੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨਾਲ ਗੱਲਬਾਤ ਕੀਤੀ ਗਈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਵੀ ਕਾਰਵਾਈ ਹੋਵੇਗੀ, ਉਹ ਕਾਨੂੰਨੀ ਦੇ ਮੁਤਾਬਿਕ ਹੀ ਹੋਵੇਗੀ।
ਉੱਥੇ ਹੀ ਜੀਕੇ ਨੇ ਕਿਹਾ ਕਿ ਇੱਕ ਤਸਵੀਰ ਮਨਜਿੰਦਰ ਸਿੰਘ ਸਿਰਸਾ ਦੀ ਵਾਇਰਲ ਹੋਈ ਜਿਸ ਵਿੱਚ ਉਹ ਤਾਸ਼ ਖੇਡਦੇ ਅਤੇ ਸ਼ਰਾਬ ਪੀਂਦੇ ਹੋਏ ਨਜ਼ਰ ਆ ਰਹੇ ਹਨ ਉਸ ’ਤੇ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਹੈ ਕਿ ਉਨ੍ਹਾਂ ਉੱਤੇ ਉਸ ਤਸਵੀਰ ਨੂੰ ਲੈ ਕੇ ਵੀ ਕੋਈ ਨਾ ਕੋਈ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜੋ: ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਵੰਡੀ ਵਜ਼ੀਫ਼ਾ ਰਾਸ਼ੀ