ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਕਾਨੂੰਨ ਉੱਪਰ ਦੁਬਾਰਾ ਤੋਂ ਲੋਕਾਂ ਦਾ ਭਰੋਸਾ ਜਤਾਉਣ ਵਾਸਤੇ ਲੋਕ ਅਦਾਲਤਾਂ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਦੇ ਤਹਿਤ ਅੱਜ ਜ਼ਿਲ੍ਹੇ ਵਿੱਚ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਲੋਕਾਂ ਦੀ ਸਮੱਸਿਆ ਦਾ ਹੱਲ ਮੌਕੇ ‘ਤੇ ਹੀ ਕੱਢਿਆ ਗਿਆ। ਸੈਸ਼ਨ ਜੱਜ ਵੱਲੋਂ ਵੀ ਮੌਕੇ ‘ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਗਿਆ। ਇਸ ਲੋਕ ਅਦਾਲਤ ਤੋਂ ਲੋਕਾਂ ਵਿੱਚ ਕਾਫ਼ੀ ਖੁਸ਼ੀ ਦੇਖੀ ਜਾ ਰਹੀ ਹੈ।
ਜ਼ਿਲ੍ਹੇ ਵਿੱਚ ਲੱਗ ਇਸ ਲੋਕ ਅਦਾਲਤ ਦੌਰਾਨ ਮੌਕੇ ‘ਤੇ ਹੀ ਕਈ ਫੈਸਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ। ਅਦਾਲਤਾਂ ਵਿੱਚ ਕੇਸਾਂ ਦੇ ਵਧ ਰਹੇ ਬੋਝ ਨੂੰ ਘਟਾਉਣ ਅਤੇ ਲੋਕਾਂ ਨੂੰ ਅਦਾਲਤੀ ਚੱਕਰਾਂ ਤੋਂ ਛੁਟਕਾਰਾ ਦੇਣ ਲਈ ਇਨ੍ਹਾਂ ਲੋਕ ਅਦਾਲਤਾਂ ਦੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੀ ਅਗਵਾਈ ਦੇ ਵਿੱਚ ਇਸ ਸਾਲ ਦੂਜੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਅਦਾਲਤਾਂ ਅੰਮ੍ਰਿਤਸਰ ਦੇ ਜ਼ਿਲ੍ਹਾ ਕਚਹਿਰੀ ਵਿਖੇ ਲਗਾਈ ਗਈ।
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਈਸ਼ਾ ਗੋਇਲ ਨੇ ਦੱਸਿਆ, ਇਸ ਲੋਕ ਅਦਾਲਤ ਦੇ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਸਮੇਤ ਸਬ ਡਿਵੀਜ਼ਨ ਸ੍ਰੀ ਬਾਬਾ ਬਕਾਲਾ ਅਤੇ ਸਬ ਡਵੀਜ਼ਨ ਅਜਨਾਲਾ ਵਿਖੇ ਸੁਣਵਾਈ ਲਈ ਕੁੱਲ ਸਤਾਰਾਂ ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਜਿਸ ਦੇ ਵਿਚ ਬਹੁਤ ਸਾਰੇ ਛੋਟੇ ਮੋਟੇ ਕੇਸਾਂ ਦੀ ਸੁਣਵਾਈ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕਰ ਰਹੀ ਜਾਗਰੂਕ