ਅੰਮ੍ਰਿਤਸਰ: ਸ਼ਹਿਰ ਵਿੱਚ ਵਿਆਹੀ ਲੜਕੀ ਨਾਲ ਕੁੱਟਮਾਰ ਤੇ ਘਰ 'ਚ ਹੀ ਕੈਦੀ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਨਾਲ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਹੁਰੇ ਪਰਿਵਾਰ ਨੇ ਉਸ ਨੂੰ ਘਰ ਦੇ ਅੰਦਰ ਬੰਦ ਕਰ ਕੇ ਆਪ ਬਾਹਰ ਚਲੇ ਗਏ। ਇੰਨਾ ਹੀ ਨਹੀਂ ਲੜਕੀ ਨਾਲ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀ ਜਾਂਦੀਆਂ ਸਨ।
ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਲੜਕੀ ਦਾ ਵਿਆਹ 11 ਮਹੀਨੇ ਪਹਿਲਾ ਅੰਮ੍ਰਿਤਸਰ ਵਾਸੀ ਇੰਦਰਜੀਤ ਸਿੰਘ ਨਾਲ ਹੋਇਆ ਸੀ। ਪਿਤਾ ਨੇ ਦੱਸਿਆ ਕਿ ਵਿਆਹ ਦੌਰਾਨ ਉਨ੍ਹਾਂ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਵੀ ਦਿੱਤਾ ਸੀ ਪਰ ਉਨ੍ਹਾਂ ਦਾ ਢਿੱਡ ਨਹੀਂ ਭਰਿਆ ਤੇ ਹੋਰ ਦਹੇਜ ਦੀ ਮੰਗ ਰੱਖੀ। ਸੱਸ ਤੇ ਪਤੀ ਵੱਲੋਂ ਲੜਕੀ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਜਿਸ ਦੌਰਾਨ ਉਸ ਦੇ ਗਰਭ ਵਿੱਚ ਹੀ ਬੱਚੇ ਦੀ ਮੌਤ ਹੋ ਗਈ। ਉਸ ਤੋਂ ਬਾਅਦ ਵੀ ਉਸ ਨੂੰ ਕਈ-ਕਈ ਦਿਨ ਖਾਣ ਨੂੰ ਭੋਜਨ ਤੱਕ ਨਹੀਂ ਦਿੱਤਾ ਜਾਂਦਾ ਤੇ ਕੈਦੀ ਬਣਾ ਕੇ ਰੱਖਿਆ ਗਿਆ। ਲੜਕੀ ਦੇ ਪਿਤਾ ਨੇ ਦੱਸਿਆ ਕਿ ਸਹੁਰੇ ਪਹਿਵਾਰ ਵੱਲੋਂ ਕਿਹਾ ਜਾਂਦਾ ਸੀ ਕਿ ਉਨ੍ਹਾਂ ਨੂੰ ਮਹਿੰਗੀ ਗੱਡੀ ਨਹੀਂ ਦਿੱਤੀ ਗਈ ਤੇ ਸੋਨਾ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਜਾਰੀ
ਉਨ੍ਹਾਂ ਦੱਸਿਆ ਕਿ ਲੜਕੀ ਨੇ ਉਨ੍ਹਾਂ ਫ਼ੋਨ ਕਰ ਕੇ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਘਰ ਅੰਦਰ ਬੰਦ ਕਰ ਕੇ ਆਪ ਬਾਹਰ ਚੱਲੇ ਗਏ ਹਨ ਜਿਸ ਤੋਂ ਬਾਅਦ ਪਰਿਵਾਰ ਨੇ ਉੱਥੇ ਪਹੁੰਚ ਕੇ ਲੜਕੀ ਨੂੰ ਆਂਢ-ਗੁਆਂਢ ਤੇ ਪੁਲਿਸ ਦੀ ਹਾਜ਼ਰੀ ਵਿੱਚ ਬਾਹਰ ਕੱਢਿਆ। ਪਿਤਾ ਤੇ ਪੀੜਤ ਲੜਕੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਇਹ ਵੀ ਪੜ੍ਹੋ: ਸਿਰਫ਼ ਗੱਲਬਾਤ ਨਾਲ ਨਿਕਲੇਗਾ SYL ਦਾ ਹੱਲ: ਕੈਪਟਨ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਜਿਸ 'ਤੇ ਜਲਦ ਹੀ ਕਾਰਵਾਈ ਅਮਲ ਲਿਆਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।