ਅੰਮ੍ਰਿਤਸਰ: ਜਿੱਥੇ ਇੱਕ ਪਾਸੇ ਪੂਰਾ ਪੰਜਾਬ ਹੋਲੇ ਮਹੱਲੇ ਦੇ ਰੰਗ 'ਚ ਰੰਗਿਆ ਹੋਇਆ ਹੈ। ਦੂਜੇ ਪਾਸੇ ਅੰਮ੍ਰਿਤਸਰ ਦੇ ਮਜੀਠਾ ਰੋਡ ਤੇ Shape & Size ਜਿੰਮ ਵਿਚ ਉਸ ਵੇਲੇ ਹਫੜਾ-ਦਫੜੀ ਮੱਚ ਗਈ। ਜਦੋਂ ਜਿੰਮ ਦੇ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ।
ਜਿਸ ਤੋਂ ਬਾਅਦ ਮੌਕੇ 'ਤੇ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਪਹੁੰਚ ਕੇ ਸਥਿਤੀ ਤੇ ਕਾਬੂ ਪਾਇਆ। ਇਸ ਸਬੰਧੀ ਗੱਲਬਾਤ ਕਰਦਿਆਂ ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਜੀਠਾ ਰੋਡ ਤੇ ਜਿੰਮ ਵਿੱਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਤੋਂ ਬਾਅਦ ਮੌਕੇ 'ਤੇ ਇਥੇ ਪਹੁੰਚੇ ਕਰੀਬ 2 ਤੋਂ 3 ਦਮਕਲ ਵਿਭਾਗ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਫਿਲਹਾਲ ਜਿੰਮ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ।
ਦੂਜੇ ਪਾਸੇ ਜਿੰਮ ਮਾਲਕ ਦਾ ਕਹਿਣਾ ਸੀ ਕਿ ਜਿੰਮ ਦੇ ਅੰਦਰ ਪਿਆ, ਕਰੀਬ 25 ਲੱਖ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ ਅਤੇ ਅੱਗ ਲੱਗਣ ਦਾ ਕਾਰਨ ਫਿਲਹਾਲ ਸ਼ਾਰਟ ਸਰਕਟ ਹੀ ਦੱਸਿਆ ਜਾ ਰਿਹਾ ਹੈ, ਦੂਜੇ ਪਾਸੇ ਜਿੰਮ ਮਾਲਕ ਨੇ ਪੁਲਿਸ 'ਤੇ ਨਿਰਾਸ਼ਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਕਰੀਬ 2 ਘੰਟੇ ਦਾ ਸਮਾਂ ਬੀਤ ਗਿਆ ਪਰ ਅਜੇ ਤੱਕ ਪੁਲਿਸ ਦਾ ਕੋਈ ਵੀ ਅਧਿਕਾਰੀ ਘਟਨਾ ਤੇ ਜਾਇਜ਼ਾ ਲੈਣ ਤੱਕ ਨਹੀਂ ਪਹੁੰਚਿਆ।
ਇਹ ਵੀ ਪੜ੍ਹੋ: ਕੈਬਨਿਟ ਸਹੁੰ ਚੁੱਕਣ ਤੋਂ ਬਾਅਦ ਮੰਤਰੀ ਅਤੇ ਵਿਧਾਇਕਾਂ ਦਾ ਬਿਆਨ, ਕਿਹਾ...