ਅੰਮ੍ਰਿਤਸਰ: ਪਦਮ ਸ਼੍ਰੀ ਨਿਰਮਲ ਸਿੰਘ ਖ਼ਾਲਸਾ ਕੋਵਿਡ-19 ਦੀ ਮਹਾਂਮਾਰੀ ਕਾਰਨ ਪਿਛਲੇ ਕੁੱਝ ਦਿਨ ਪਹਿਲਾ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਸਸਕਾਰ ਨੂੰ ਲੈ ਕੇ ਕਈ ਰੁਕਾਵਟਾਂ ਪਾਈਆਂ ਗਈਆਂ। ਉੱਥੇ ਹੀ, ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ 'ਚ ਰੁਕਾਵਟ ਪੈਦਾ ਕਰਨ ਵਾਲੇ ਮਾਸਟਰ ਹਰਪਾਲ ਸਿੰਘ ਨੂੰ ਸਿੱਖਿਆ ਵਿਭਾਗ ਨੇ ਤੱਤਕਾਲ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਮਾਸਟਰ ਹਰਪਾਲ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਸ਼ਹਿਜਾਦਾ, ਬਲਾਕ ਮਜੀਠਾ ਟੂ 'ਚ ਹੈੱਡ ਟੀਚਰ ਦੇ ਅਹੁਦੇ 'ਤੇ ਕੰਮ ਕਰ ਰਹੇ ਸੀ। ਪਦਮਸ਼੍ਰੀ ਨਿਰਮਲ ਸਿੰਘ ਖ਼ਾਲਸਾ ਕੋਰੋਨਾ ਵਾਇਰਸ ਨਾਲ ਪੀੜਤ ਸਨ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।
ਮੌਤ ਤੋਂ ਬਾਅਦ ਉਨ੍ਹਾਂ ਦੀ ਦੇਹ ਦਾ ਵੇਰਕਾ ਦੇ ਸ਼ਮਸ਼ਾਨਘਾਟ 'ਚ ਸਸਕਾਰ ਕੀਤਾ ਜਾਣਾ ਸੀ, ਪਰ ਮਾਸਟਰ ਹਰਪਾਲ ਨੇ ਕਥਿਤ ਤੌਰ 'ਤੇ ਸਥਾਨਕ ਲੋਕਾਂ ਨਾਲ ਮਿਲ ਕੇ ਇਸ ਥਾਂ 'ਤੇ ਸਸਕਾਰ ਦਾ ਵਿਰੋਧ ਕੀਤਾ ਸੀ। ਇਸ ਮਗਰੋਂ ਨਿਰਮਲ ਸਿੰਘ ਦਾ ਸਸਕਾਰ ਫ਼ਤਹਿਗੜ੍ਹ ਸ਼ੁੱਕਰ ਚੱਕ ਦੇ ਨਜ਼ਦੀਕ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪਟਿਆਲਾ ਵਿੱਚ ਕੋਰੋਨਾ ਦਾ ਇੱਕ ਹੋਰ ਮਾਮਲਾ ਆਇਆ ਪੌਜ਼ੀਟਿਵ