ਅੰਮ੍ਰਿਤਸਰ: 267 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਜਿਸ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਮੀਟਿੰਗ ਹੋ ਰਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਜ ਸਿੰਘ ਸਾਹਿਬਾਨ ਦੇ ਨਾਲ ਜਾਂਚ ਕਮੇਟੀ ਦੇ ਅਧਿਕਾਰੀ ਈਸ਼ਵਰ ਸਿੰਘ ਉੱਥੇ ਪਹੁੰਚ ਚੁੱਕੇ ਹਨ। ਇਸ ਮੀਟਿੰਗ ਵਿੱਚ 267 ਸਰੂਪਾਂ ਦੇ ਲਾਪਤਾ ਹੋਣ ਦੀ ਜਾਂਚ ਰਿਪੋਰਟ ਜਨਤਕ ਕੀਤੇ ਜਾਣ ਦੀ ਸੰਭਾਵਨਾ ਹੈ।
ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਗੋਰੇ ਮਸਕੀਨ ਸਿੰਘ ਜੀ, ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਅਕਾਲ ਤਖ਼ਤ ਵਿਖੇ ਪਹੁੰਚ ਰਹੇ ਹਨ। ਇਸ ਮੀਟਿੰਗ ਵਿੱਚ ਕੈਨੇਡਾ ਦੇ ਸਰੂਪਾਂ ਦਾ ਮਾਮਲਾ, ਪ੍ਰੋ ਸਰਚਾਂਦ ਅਤੇ ਸੁੱਚਾ ਸਿੰਘ ਲੰਗਾਹ ਨੂੰ ਲੈ ਕੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।