ETV Bharat / state

ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅਹਿਮ ਮੀਟਿੰਗ - ਐਸਜੀਪੀਸੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਐਸਜੀਪੀਸੀ ਵੱਲੋਂ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਅਹਿਮ ਮੀਟਿੰਗ ਹਰ ਇੱਕ ਸੰਸਥਾ ਦੇ ਆਗੂਆਂ ਨਾਲ ਕੀਤੀ ਜਾ ਰਹੀ ਹੈ। ਅੱਜ ਵੀ ਇਹ ਅਹਿਮ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੀ ਗਈ ਹੈ।

ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਮੀਟਿੰਗ

author img

By

Published : Apr 3, 2021, 6:58 PM IST

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਐਸਜੀਪੀਸੀ ਵੱਲੋਂ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਅਹਿਮ ਮੀਟਿੰਗ ਹਰ ਇੱਕ ਸੰਸਥਾ ਦੇ ਆਗੂਆਂ ਨਾਲ ਕੀਤੀ ਜਾ ਰਹੀ ਹੈ। ਅੱਜ ਵੀ ਇਹ ਅਹਿਮ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੀ ਗਈ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਾਨਕ ਲੇਵਾ ਸੰਗਤ ਕੋਲੋਂ ਸੁਝਾਅ ਮੰਗੇ ਜਾ ਰਹੇ ਹਨ ਅਤੇ ਉਸ ਨੂੰ ਅਮਲੀ ਜਾਮਾ ਵੀ ਪੁਆਇਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਐੱਸਜੀਪੀਸੀ ਵੱਲੋਂ ਇਕ ਟੀਮ ਦਾ ਗਠਨ ਵੀ ਕੀਤਾ ਗਿਆ ਹੈ ਜੋ ਪ੍ਰਕਾਸ਼ ਪੁਰਬ ਨੂੰ ਲੈ ਕੇ ਹਰ ਇੱਕ ਚੀਜ਼ ਤੇ ਨਿਗਰਾਨੀ ਰੱਖ ਰਹੀ ਹੈ।

ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅਹਿਮ ਮੀਟਿੰਗ

ਉਨ੍ਹਾਂ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਲੈ ਕੇ ਸਮਾਗਮ ਉਲੀਕੇ ਗਏ ਸੀ ਉਹ ਵੀ ਕਿਤੇ ਨਾ ਕਿਤੇ ਰੱਦ ਹੁੰਦੇ ਹੋਏ ਨਜ਼ਰ ਆ ਰਹੇ ਨੇ ਕਿਉਂਕਿ ਕੇਂਦਰ ਸਰਕਾਰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੇ ਸੰਜੀਦਗੀ ਨਹੀਂ ਦਿਖਾ ਰਹੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਦਾ ਹਵਾਲਾ ਦੇ ਕੇ ਪੰਜਾਬ 'ਚ ਲੌਕਡਾਊਨ ਲਗਾਉਣ ਦੀ ਗੱਲ ਕਰ ਰਹੀ ਹੈ ਜਿਸ ਦਾ ਅਸਰ ਪੰਜਾਬ ਵਿੱਚ ਨਹੀਂ ਦੇਖਿਆ ਜਾ ਸਕਦਾ ਅਤੇ ਨਾ ਹੀ ਕੋਰੋਨਾ ਵਾਇਰਸ ਦਾ ਕੋਈ ਅਸਰ ਪੰਜਾਬ ਵਿੱਚ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.