ਅੰਮ੍ਰਿਤਸਰ: ਵੱਖ-ਵੱਖ ਪੰਥਕ ਮੁੱਦਿਆਂ ਨੂੰ ਲੈ ਕੇ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਹੋਈ ਹੈ। ਇਸ ਦੌਰਾਨ ਕਈ ਅਹਿਮ ਮੁੱਦਿਆਂ ਉੱਤੇ ਮੋਹਰ ਲਗਾਈ ਗਈ ਹੈ। ਜਥੇਦਾਰਾਂ ਨੇ ਸੰਗਤਾਂ ਵੱਲੋਂ ਪੁੱਜੀਆਂ ਸ਼ਿਕਾਇਤਾਂ ਅਨੁਸਾਰ ਫੈਸਲਾ ਲਿਆ ਕਿ ਕੁਝ ਵਿਅਕਤੀ ਮਰਯਾਦਾ ਦੀ ਉਲੰਘਣਾ ਕਰਦਿਆ ਸਮੁੰਦਰਾਂ ਦੇ ਕੰਢੇ ਬੀਚਾਂ ਰਿਜ਼ੋਰਟਾਂ `ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਦੇ ਹਨ ਅਤੇ ਅਨੰਦ ਕਾਰਜ ਕੀਤੇ ਜਾਂਦੇ ਹਨ। ਇਸਨੂੰ ਗੰਭੀਰਤਾ ਨਾਲ ਲੈਂਦਿਆਂ ਫੈਸਲਾ ਲਿਆ ਗਿਆ ਕਿ ਸਮੁੰਦਰਾਂ ਦੇ ਕੰਢੇ ਬੀਚਾਂ, ਰਿਜ਼ੋਰਟਾਂ ਆਦਿ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਅਨੰਦ ਕਾਰਜ (Destination Wedding) ਕਰਨ 'ਤੇ ਰੋਕ ਰਹੇਗੀ।
ਇਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੇ ਨਾਲ ਨਾਲ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗੁਰਮਿੰਦਰ ਸਿੰਘ ਤੇ ਸ੍ਰੀ ਹਜੂਰ ਸਾਹਿਬ ਦੇ ਮੀਤ ਜਥੇਦਾਰ ਰਾਮ ਸਿੰਘ ਦੇ ਸ਼ਾਮਲ ਸ਼ਾਮਲ ਹੋਏ।
ਇਸ ਮੁੱਦੇ ਉੱਤੇ ਵਿਚਾਰ-ਚਰਚਾ : ਜਾਣਕਾਰੀ ਮੁਤਾਬਿਕ ਇਸ ਮੀਟਿੰਗ ਵਿਚ ਪ੍ਰਮੁੱਖ ਤੌਰ ਉੱਤੇ ਅੰਮ੍ਰਿਤਸਰ ਸ਼ਹਿਰ ਤੋ ਬਾਹਰਵਾਰ ਬਣੇ ਧਾਰਮਿਕ ਡੇਰੇ ਦੇ ਮੁਖੀ ਭਾਈ ਦਰਸ਼ਨ ਸਿੰਘ ਗੁੰਮਟਾਲਾ ਦਾ ਮਾਮਲਾ ਵਿਚਾਰਿਆ ਗਿਆ। ਭਾਈ ਦਰਸ਼ਨ ਸਿੰਘ ਉੱਤੇ ਪਿਛਲੇ ਸਮੇਂ ਵਿਚ ਬਜਰ ਕੁਰਹਿਤਾਂ ਕਰਨ ਦੇ ਦੋਸ਼ ਲੱਗ ਰਹੇ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਹੋਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੀ ਅਗਵਾਈ ਵਾਲੀ ਘੋਖ ਕਮੇਟੀ ਦੀ ਮੀਟਿੰਗ ਵਿਚ ਭਾਈ ਦਰਸ਼ਨ ਸਿੰਘ ਗੁੰਮਟਾਲਾ ਨੇ ਇਹ ਦੋਸ਼ ਸਵਿਕਾਰ ਵੀ ਕੀਤੇ ਸਨ। ਇਸ ਤੋਂ ਬਾਅਦ ਉਸਦੇ ਧਾਰਮਿਕ ਪ੍ਰੋਗਰਾਮ ਕਰਨ ਉੱਤੇ ਰੋਕ ਲਗਾ ਦਿੱਤੀ ਸੀ।
- CM Met Family of Agniveer Amritpal Singh: ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ, 1 ਕਰੋੜ ਦੀ ਸਹਾਇਤਾ ਰਾਸ਼ੀ ਦਿੱਤੀ...
- 70 Biryani's Order By One Family: ਭਾਰਤ-ਪਾਕਿ ਦੇ ਮੈਚ ਦਾ ਇੰਨਾ ਉਤਸ਼ਾਹ! ਮੈਚ ਦੇਖਦੇ ਹੋਏ ਪਰਿਵਾਰ ਨੇ ਦਿੱਤਾ 70 ਪਲੇਟ ਬਿਰਯਾਨੀ ਦਾ ਆਰਡਰ
- Manpreet Badal got interim bail: ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਗ੍ਰਿਫ਼ਤਾਰੀ ਦੇ ਡਰ ਤੋਂ ਚੱਲ ਰਹੇ ਨੇ ਫਰਾਰ
ਇਸਦੇ ਨਾਲ-ਨਾਲ ਅੱਜ ਦੀ ਮੀਟਿੰਗ ਵਿੱਚ ਬਠਿੰਡਾ ਵਿੱਚ ਹੋਏ ਗੈਰ ਕੁਦਰਤੀ ਅਨੰਦ ਕਾਰਜ ਵਿੱਚ ਦੋ ਲੜਕੀਆਂ ਦਾ ਆਪਸ ਵਿਚ ਅਨੰਦ ਕਾਰਜ ਕੀਤਾ ਗਿਆ ਸੀ ਇਸਦੀ ਪ੍ਰਬੰਧਕੀ ਕਮੇਟੀ ਨੂੰ ਵੀ ਤਲਬ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਦੇ ਨੇੜੇ ਦੇ ਸੂਤਰ ਇਹ ਵੀ ਦਸਦੇ ਹਨ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹਟਾਏ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰਾਂ ਦੀ ਮੀਟਿੰਗ ਵਿਚ ਜਥੇਦਾਰਾਂ ਅਗੇ ਪੇਸ਼ ਹੋ ਕੇ ਆਪਣਾ ਪਖ ਸਕਦੇ ਹਨ।
ਇਹ ਲਏ ਗਏ ਫੈਸਲੇ : ਜਾਣਕਾਰੀ ਮੁਤਾਬਿਕ ਜਥੇਦਾਰਾਂ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਦੌਰ ਦੀ ਕਰਵਾਈ ਜਾਣ ਵਾਲੀ ਚੋਣ ਪ੍ਰਕਿਰਿਆ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਜਗਜੀਤ ਸਿੰਘ (ਸੁਗਾ ਨਾਮਜਦ ਮੈਂਬਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਦੌਰ, ਮੱਧਪ੍ਰਦੇਸ਼ ਨੂੰ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜਰ ਹੋਣ ਲਈ ਬੁਲਾਇਆ ਗਿਆ ਪਰੰਤੂ ਹਰ ਵਾਰ ਇਹ ਆਨਾਕਾਨੀ ਕਰਕੇ ਹਾਜਰ ਨਹੀਂ ਹੋਇਆ। ਇਸ ‘ਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਦੀ ਪ੍ਰਬੰਧਕ ਕਮੇਟੀ ਵਿਚੋਂ ਮੈਂਬਰਸ਼ਿਪ ਖਾਰਜ ਕੀਤੀ ਗਈ ਅਤੇ ਹੁਕਮ ਦਿੱਤਾ ਗਿਆ ਕਿ ਜਿਨ੍ਹੀ ਦੇਰ ਤੱਕ ਜਗਜੀਤ ਸਿੰਘ ਗੁਰਦੁਆਰਾ ਚੋਣ ਸਬੰਧੀ ਕੀਤੇ ਕੇਸ ਵਾਪਸ ਨਹੀਂ ਲੈਂਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਭੁੱਲ ਨਹੀਂ ਬਖਸ਼ਾਉਂਦਾ ਉਨ੍ਹੀ ਦੇਰ ਤੱਕ ਸੰਗਤਾਂ ਉਨ੍ਹਾਂ ਨਾਲ ਕੋਈ ਲੈਣ-ਦੇਣ ਨਾ ਕਰਨ।
ਸਮਲਿੰਗੀ ਵਿਆਹ ਦੇ ਮਾਮਲੇ ਵਿੱਚ ਫੈਸਲਾ : ਇਸੇ ਤਰ੍ਹਾਂ ਇਕ ਹੋਰ ਫੈਸਲੇ ਵਿੱਚ ਗੁਰਦੁਆਰਾ ਕਲਗੀਧਰ ਸਾਹਿਬ, ਕੈਨਾਲ ਕਲੋਨੀ, ਮੁਲਤਾਨੀਆਂ ਰੋਡ, ਬਠਿੰਡਾ ਵਿਖੇ ਦੋ ਲੜਕੀਆਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਾਵਾਂ ਕਰਵਾ ਕੇ ਸਮਲਿੰਗੀ ਵਿਆਹ (ਅਨੰਦ ਕਾਰਜ) ਕਰਵਾਉਣ ਸਬੰਧੀ ਕੇਸ ਵਿਚ ਇਹ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਾ ਲਈ ਪ੍ਰਬੰਧ ਚਲਾਉਣ ਵਿਚ ਅਯੋਗ ਕਰਾਰ ਕੀਤਾ ਗਿਆ। ਸੰਗਤਾਂ ਜਲਦ ਹੀ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀ ਚੋਣ ਕਰਨਗੀਆਂ ਅਤੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਪੰਜ ਸਾਲ ਲਈ ਬਲੈਕ ਲਿਸਟ ਕੀਤਾ ਗਿਆ ਹੈ।ਇਹ ਕਿਸੇ ਵੀ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸਮਾਗਮਾਂ ‘ਚ ਡਿਊਟੀ ਨਹੀਂ ਕਰਨਗੇ।
ਦਰਸ਼ਨ ਸਿੰਘ ਗੁੰਮਟਾਲੇ ਦੇ ਮਾਮਲੇ ਵਿੱਚ ਫੈਸਲਾ : ਦਰਸ਼ਨ ਸਿੰਘ ਗੁਮਟਾਲੇ ਦੇ ਕੇਸ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ ਇਹ ਵਿਅਕਤੀ ਪੰਜ ਸਿੰਘ ਸਾਹਿਬਾਨ ਦੀ ਹਾਜਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸੰਗਤ ਵਿਚ ਖਲੋ ਕੇ ਆਪਣੇ ਕੀਤੇ ਬੱਜਰ ਗੁਨਾਹ ਕਬੂਲੇ ਤੇ ਗੁਰੂ ਪੰਥ, ਗੁਰੂ ਗ੍ਰੰਥ ਅਤੇ ਸੰਗਤ ਪਾਸੋਂ ਮੁਆਫੀ ਮੰਗੇ। ਜਿਨ੍ਹਾਂ ਚਿਰ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਕੇ ਪੰਜ ਸਿੰਘ ਸਾਹਿਬਾਨ ਦੀ ਹਾਜਰੀ ਵਿਚ ਸੰਗਤ ਸਾਹਮਣੇ ਮੁਆਫੀ ਨਹੀਂ ਮੰਗਦਾ ਉਨ੍ਹਾਂ ਚਿਰ ਇਹ ਕਥਾ-ਕੀਰਤਨ ਕਰਨ ਦਾ ਅਧਿਕਾਰੀ ਨਹੀਂ ਅਤੇ ਨਾ ਹੀ ਸੰਗਤ ਇਸ ਨੂੰ ਮੂੰਹ ਲਗਾਵੇ ਅਤੇ ਇਸ ਨਾਲ ਹਰ ਪੱਖ ਤੋਂ ਕੋਈ ਸਾਂਝ ਨਾ ਰੱਖੀ ਜਾਵੇ। ਜੇਕਰ ਇਹ ਕਥਾ-ਕੀਰਤਨ ਕਰਦਾ ਸਾਹਮਣੇ ਆਇਆ ਤਾਂ ਇਸ ਦੇ ਖਿਲਾਫ ਮਰਯਾਦਾ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਹ ਆਪਣੇ ਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦਾ ਅਧਿਕਾਰੀ ਵੀ ਨਹੀਂ ਹੈ।