ETV Bharat / state

ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਮਿਲਣ ’ਤੇ ਵਾਲਮੀਕਿ ਭਾਈਚਾਰੇ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ !

author img

By

Published : Aug 11, 2022, 10:36 PM IST

ਭਲਕੇ ਵਾਲਮੀਕਿ ਸਮਾਜ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਨੂੰ ਘੇਰਨ ਦੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਵਿਚਾਲੇ ਹੁਣ ਨਵਾਂ ਮੋੜ ਆ ਗਿਆ ਹੈ। ਸਰਕਾਰ ਵੱਲੋਂ ਭਾਈਚਾਰੇ ਦੇ ਆਗੂਆਂ ਨੂੰ 19 ਤਰੀਕ ਨੂੰ ਮੀਟਿੰਗ ਦਾ ਸਮਾਂ ਦੇ ਦਿੱਤਾ ਗਿਆ ਹੈ ਜਿਸਦੇ ਚੱਲਦੇ ਭਾਈਚਾਰੇ ਵੱਲੋਂ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ। ਇਸਦੇ ਨਾਲ ਹੀ ਕੁਝ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਦੇਰੀ ਨਾਲ ਇਸ ਬਾਬਤ ਫੈਸਲਾ ਲਿਆ ਗਿਆ ਹੈ ਜਿਸਦੇ ਚੱਲਦੇ ਉਹ ਪੰਜਾਬ ਵਿੱਚ ਪ੍ਰਦਰਸ਼ਨ ਕਰਨਗੇ।

ਵਾਲਮੀਕਿ ਸਮਾਜ ਨੇ ਪੰਜਾਬ ਬੰਦ ਦਾ ਸੱਦਾ ਲਿਆ ਵਾਪਸ

ਅੰਮ੍ਰਿਤਸਰ: ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਵੱਲੋਂ ਕੱਲ ਭਾਵ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ ਪੁਲਿਸ ਪਰਮਿੰਦਰ ਸਿੰਘ ਭੰਡਾਲ ਅਤੇ ਐਸ ਐਸ ਪੀ ਅੰਮ੍ਰਿਤਸਰ ਸਵੱਪਨ ਸ਼ਰਮਾ ਨਾਲ ਕੀਤੀ ਮੀਟਿੰਗ ਵਿਚ ਵਾਲਮੀਕ ਸਮਾਜ ਦੇ ਆਗੂਆਂ ਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਕੁਮਾਰ ਦਰਸ਼ਨ, ਓ ਪ੍ਰਕਾਸ਼ ਅਨਾਰੀਆ, ਸਸ਼ੀ ਨਾਗ, ਰਵਿੰਦਰ ਹੰਸ ਨੇ ਫੈਸਲਾ ਕੀਤਾ ਕਿ ਜਦੋਂ ਮੁੱਖ ਮੰਤਰੀ ਪੰਜਾਬ ਵੱਲੋਂ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ 19 ਅਗਸਤ ਦਾ ਸਮਾਂ ਦੇ ਦਿੱਤਾ ਗਿਆ ਹੈ ਤਾਂ ਪੰਜਾਬ ਬੰਦ ਦਾ ਫੈਸਲਾ ਵਾਪਸ ਲੈ ਲਿਆ ਜਾਵੇ।

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲੰਮੀ ਚੱਲੀ ਮੀਟਿੰਗ ਵਿਚ ਸਮਾਜ ਦੇ ਆਗੂਆਂ ਨੇ ਸਮਾਜ ਦੀਆਂ ਜ਼ਰੂਰੀ ਮੰਗਾਂ ਬਾਰੇ ਵਿਸਥਾਰ ਵਿਚ ਵਿਚਾਰ-ਚਰਚਾ ਕੀਤੀ ਅਤੇ ਡਿਪਟੀ ਕਮਿਸ਼ਨਰ ਸੂਦਨ ਇਸ ਬਾਬਤ ਮੁੱਖ ਮੰਤਰੀ ਦਫ਼ਤਰ ਨਾਲ ਲਗਾਤਾਰ ਸੰਪਰਕ ਵਿਚ ਰਹੇ। ਇਸ ਤਰਾਂ ਮੁੱਖ ਮੰਤਰੀ ਵੱਲੋਂ 19 ਅਗਸਤ ਨੂੰ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ ਸੱਦਾ ਦੇ ਦਿੱਤਾ ਗਿਆ, ਜਿਸ ਨਾਲ ਇਹ ਬੰਦ ਦਾ ਸੱਦਾ ਆਗੂਆਂ ਨੇ ਵਾਪਸ ਲੈ ਲਿਆ।

ਦੱਸਣਯੋਗ ਹੈ ਕਿ ਅੱਜ ਹੀ ਮੁੱਖ ਮੰਤਰੀ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟ੍ਰਿਕ ਵਜੀਫਾ ਸਕੀਮ ਦੀ ਆੜ ਹੇਠ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁਕਮ ਵੀ ਦੇ ਦਿੱਤੇ ਹਨ। ਜਿਸਦਾ ਭਾਈਚਾਰੇ ਦੇ ਆਗੂਆਂ ਨੇ ਸਵਾਗਤ ਕਰਦੇ ਹੋਏ ਇਹ ਬੰਦ ਦਾ ਸੱਦਾ ਵਾਪਸ ਲੈਣ ਦਾ ਮਨ ਬਣਾ ਲਿਆ।

ਜ਼ਿਕਰਯੋਗ ਹੈ ਕਿ ਅਜੇ ਵੀ ਕੁਝ ਜਥੇਬੰਦੀਆਂ ਇਸ ਗੱਲ ਤੇ ਅੜੀਆਂ ਹੋਈਆਂ ਹਨ ਕਿ ਉਹ ਕੱਲ੍ਹ ਨੂੰ ਪ੍ਰਦਰਸ਼ਨ ਕਰਨਗੇ ਹੁਣ ਦੇਖਣਾ ਇਹ ਹੋਵੇਗਾ ਕਿ ਕੱਲ੍ਹ ਨੂੰ ਕੁਝ ਵਾਲਮੀਕੀ ਸਮਾਜ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਬੰਦ ਕੀਤਾ ਜਾਂਦਾ ਹੈ ਜਾਂ ਨਹੀਂ ਇਹ ਤਾਂ ਹੁਣ ਸਵੇਰ ਚੜ੍ਹਨ ਤੇ ਹੀ ਪਤਾ ਲੱਗੇਗਾ।

ਇਹ ਵੀ ਪੜ੍ਹੋ: ਮਨਪ੍ਰੀਤ ਇਯਾਲੀ ਦਾ ਵਲਟੋਹਾ ਨੂੰ ਚੈਲੰਜ਼, 'ਦੋਸ਼ ਸਾਬਿਤ ਕਰੋ ਰਾਜਨੀਤੀ ਛੱਡ ਦੇਵਾਂਗਾ'

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.