ETV Bharat / state

SGPC ਨਾਲ ਮਿਲ ਕੇ ਬੰਦੀ ਸਿੰਘਾਂ ਲਈ ਆਵਾਜ਼ ਕਰਦੇ ਰਹਿਣਗੇ ਬੁਲੰਦ- ਵਲਟੋਹਾ - ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਿਰਸਾ ਸਿੰਘ ਵਲਟੋਹਾ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਿਰਸਾ ਸਿੰਘ ਵਲਟੋਹਾ ਨੇ ਪੰਜਾਬ ਦੇ ਹਲਾਤਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹਲਾਤਾਂ ਨੂੰ ਲੈ ਕੇ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਹੈ।

Shiromani Akali Dal leader Virsa Singh Valtoha
ਬੰਦੀ ਸਿੰਘਾਂ ਲਈ ਆਵਾਜ਼ ਕਰਦੇ ਰਹਿਣਗੇ ਬੁਲੰਦ
author img

By

Published : Nov 24, 2022, 11:45 AM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਿਰਸਾ ਸਿੰਘ ਵਲਟੋਹਾ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੰਦੀ ਸਿੰਘਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬੀਜੇਪੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਂਦੀ ਹੈ ਤਾਂ ਉਹ ਖੁਦ ਉਨ੍ਹਾਂ ਦਾ ਧੰਨਵਾਦ ਕਰਨਗੇ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ 1984 ਵਰਗੇ ਕਦੀ ਵੀ ਨਹੀਂ ਹੋ ਸਕਦੇ ਉਹਨਾਂ ਨੇ ਆਪਣੀ ਹੱਡ ਬੀਤੀ ਬੋਲਦੇ ਹੋਏ ਦੱਸਿਆ ਕਿ ਜਦੋਂ ਉਹਨਾਂ ਨੂੰ ਵੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹਨਾਂ ਉੱਤੇ ਤਸ਼ੱਦਦ ਢਾਹਿਆ ਜਾ ਰਿਹਾ ਸੀ ਤਾਂ ਉਸ ਸਮੇਂ ਵੀ ਬਹੁਤ ਸਾਰੇ ਨੌਜਵਾਨਾਂ ਦਾ ਘਾਣ ਹੋਇਆ ਸੀ ਅਤੇ ਕਿਸ ਤਰਾਂ ਫੇਕ ਐਨਕਾਊਂਟਰ ਕੀਤੇ ਗਏ ਸੀ ਉਹ ਵੀ ਉਨ੍ਹਾਂ ਨੂੰ ਯਾਦ ਹੈ ਉਹਨਾਂ ਨੇ ਕਿਹਾ ਕਿ ਕਦੀ ਵੀ 1984 ਵਾਲਾ ਦੌਰ ਨਹੀਂ ਹੋਣਾ ਚਾਹੀਦਾ।

ਬੰਦੀ ਸਿੰਘਾਂ ਲਈ ਆਵਾਜ਼ ਕਰਦੇ ਰਹਿਣਗੇ ਬੁਲੰਦ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਮਾਹੌਲ ਲਗਾਤਾਰ ਹੀ ਖਰਾਬ ਹੋ ਰਿਹਾ ਹੈ ਪਰ ਪੰਜਾਬ ਸਰਕਾਰ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਨੇ ਨਜਾਇਜ਼ ਹਥਿਆਰਾਂ ਬਾਰੇ ਬੋਲਦੇ ਉਹਨਾਂ ਕਿਹਾ ਕਿ ਕਈ ਲੋਕ ਤਾਂ ਨਾਜਾਇਜ਼ ਤੌਰ ਉੱਤੇ ਰੱਖਦੇ ਹਨ ਪਰ ਜਿਨ੍ਹਾਂ ਲੋਕਾਂ ਨੂੰ ਜ਼ਰੂਰਤ ਹੈ ਉਹਨਾਂ ਨੂੰ ਲਾਇਸੰਸੀ ਹਥਿਆਰ ਆਪਣਾ ਜ਼ਰੂਰ ਰੱਖਣਾ ਚਾਹੀਦਾ ਹੈ ਤਾਂ ਜੋ ਕਿ ਉਹ ਆਪਣਾ ਸੈਲਫ ਡਿਫੈਂਸ ਕਰ ਸਕਣ।

ਬੰਦੀ ਸਿੰਘਾਂ ਬਾਰੇ ਬੋਲਦੇ ਹੋਏ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਉਹ ਖੁਦ ਵੀ ਐਸਜੀਪੀਸੀ ਨਾਲ ਮਿਲ ਕੇ ਬੰਦੀ ਸਿੰਘਾਂ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ ਅਤੇ ਸਾਨੂੰ ਇੱਕਲੇ ਹਸਤਾਖਸ਼ਰ ਮੁਹਿੰਮ ਤੇ ਰਹਿਣ ਦੀ ਜ਼ਰੂਰਤ ਨਹੀਂ ਹੈ ਸਾਨੂੰ ਹੋਰ ਵੀ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ।

ਬਿਕਰਮ ਸਿੰਘ ਮਜੀਠੀਆ ਬਾਰੇ ਬੋਲਦੇ ਹੋਏ ਕਿਹਾ ਕਿ ਉਹ ਉਨ੍ਹਾਂ ਦੇ ਅੰਮ੍ਰਿਤਪਾਲ ਦੇ ਦਿੱਤੇ ਬਿਆਨ ਤੇ ਇਤਫ਼ਾਕ ਨਹੀਂ ਰਖਦੇ ਅਤੇ ਜੇਕਰ ਬੰਦੀ ਸਿੰਘ ਭਾਰਤੀ ਜਨਤਾ ਪਾਰਟੀ ਵੱਲੋਂ ਰਿਹਾਅ ਕਰਵਾਏ ਜਾਂਦੇ ਹਨ ਤਾਂ ਉਹ ਆਪਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕਰਕੇ ਉਨ੍ਹਾਂ ਦਾ ਧੰਨਵਾਦ ਵੀ ਜ਼ਰੂਰ ਕਰਵਾਉਣਗੇ।

ਇਹ ਵੀ ਪੜੋ: ਅਕਾਲੀ ਦਲ ਦਾ ਮੰਥਨ: ਵੱਖਰੀ ਜ਼ਮੀਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਪਾਰਟੀ ਦੀ ਅਹਿਮ ਮੀਟਿੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.