ਅੰਮ੍ਰਿਤਸਰ: ਇੰਡੀਅਨ ਓਲੰਪਿਕ ਐਸੋਸੀਏਸ਼ਨ ( Indian National Olympic Hockey) ਦੇ ਪ੍ਰਧਾਨ ਨਰਿੰਦਰ ਬੱਤਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਡੀਅਨ ਓਲੰਪਿਕ ਹਾਕੀ ਦੇ ਪ੍ਰਧਾਨ ਨਰਿੰਦਰ ਬੱਤਰਾ ਨੇ ਕਿਹਾ ਕਿ ਉਹ ਖਾਸ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਨ ਪਹੁੰਚੇ ਹਨ ਜਿਹੜੇ ਕਿ ਹਾਕੀ ਖੇਡ ਨੂੰ ਦੁਬਾਰਾ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਮਦਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਮੁੰਡਿਆਂ ਦੇ ਨਾਲ ਨਾਲ ਕੁੜੀਆਂ ਦੀ ਟੀਮ ਤਿਆਰ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਾਕੀ ਦਾ ਗੜ੍ਹ ਮੰਨਿਆ ਜਾਂਦਾ ਸੀ ਇਕ ਵਾਰ ਫਿਰ ਐਸਜੀਪੀਸੀ ਵੱਲੋਂ ਹਾਕੀ ਨੂੰ ਪੂਰੀ ਸਪੋਰਟ ਕੀਤੀ ਜਾ ਰਹੀ ਹੈ ਅਤੇ ਇਸ ਲਈ ਉਹ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਨ ਉਚੇਚੇ ਤੌਰ ’ਤੇ ਪਹੁੰਚੇ ਹਨ।
ਇਸ ਦੇ ਨਾਲ ਹੀ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਐੱਸਜੀਪੀਸੀ ਦੀ ਲੜਕਿਆਂ ਦੀ ਟੀਮ ਸੈਮੀ ਫਾਈਨਲ ਅਤੇ ਕੁਆਰਟਰ ਫਾਈਨਲ ਖੇਡੀ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਿੱਚੋਂ ਵੱਖ-ਵੱਖ ਥਾਵਾਂ ਤੋਂ ਖਿਡਾਰੀ ਹਾਕੀ ਖੇਡਣ ਲਈ ਆਉਂਦੇ ਹਨ ਪਰ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਐਸਜੀਪੀਸੀ ਵਿੱਚ ਪੰਜਾਬੀ ਨੌਜਵਾਨ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਐੱਸਜੀਪੀਸੀ ਵੱਲੋਂ ਕੁੜੀਆਂ ਦੀ ਵੀ ਟੀਮ ਤਿਆਰ ਕੀਤੀ ਜਾ ਰਹੀ ਹੈ ਜਿਸ ਵਿੱਚ ਲੜਕੀਆਂ ਵੀ ਵਧ ਚੜ੍ਹ ਕੇ ਖੇਡ ਸਕਣਗੀਆਂ ਅਤੇ ਜਲਦ ਹੀ ਐੱਸਜੀਪੀਸੀ ਦੀ ਟੀਮ ਵੱਲੋਂ ਤਿਆਰ ਕੀਤੀਆਂ ਕੁੜੀਆਂ ਨੈਸ਼ਨਲ ਪੱਧਰ ਦੀਆਂ ਖੇਡਾਂ ਵੀ ਖੇਡਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਖਿਡਾਰੀ ਐੱਸਜੀਪੀਸੀ ਵੱਲੋਂ ਟੀਮਾਂ ਵਿੱਚ ਖਿਡਾਏ ਜਾ ਰਹੇ ਹਨ ਉਨ੍ਹਾਂ ਨੂੰ ਨਾਲ-ਨਾਲ ਰੁਜ਼ਗਾਰ ਵੀ ਦਿੱਤਾ ਜਾ ਰਿਹਾ ਹੈ ਤਾਂ ਜੋ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਵੀ ਕਰ ਸਕਣ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀ ਕਾਂਡ ’ਚ ਸਰਕਾਰ ਦੀ ਐਸਐਲਪੀ ’ਤੇ ਮੁਲਜਮਾਂ ਨੂੰ ਨੋਟਿਸ ਜਾਰੀ