ਅੰਮ੍ਰਿਤਸਰ: ਅਟਾਰੀ ਵਾਹਗਾ ਸਰਹੱਦ ਦੇ ਨਜਦੀਕ ਖੇਤੀ ਕਰਨ ਵਾਲੇ ਕਿਸਾਨਾਂ ਦੀਆ ਮੁਸ਼ਕਿਲਾਂ ਸੁਣਨ ਅਤੇ ਭਾਰਤ-ਪਾਕਿਸਤਾਨ ਸਰਕਾਰ ਵਿਚਾਲੇ ਮੁੜ ਤੋਂ ਵਪਾਰ ਸ਼ੁਰੂ ਕਰਨ ਨੂੰ ਲੈ ਕੇ ਅੰਮ੍ਰਿਤਸਰ ਤੋਂ ਮੈਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ (Member of Parliament Gurjit Singh Aujla) ਵੱਲੋਂ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਰਹੱਦੀ ਇਲਾਕੇ ਦੇ ਲੋਕਾਂ ਮੁਸ਼ਕਿਲਾਂ ਸੁਣ ਉਨ੍ਹਾਂ ਨੂੰ ਮਦਦ ਦਾ ਭਰੋਸਾ ਦਿੱਤਾ ਗਿਆ। ਨਾਲ ਹੀ ਔਜਲਾ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀਆਂ ਇੰਨ੍ਹਾਂ ਮੁਸ਼ਕਿਲਾਂ ਦੇ ਹੱਲ ਨੂੰ ਲੈ ਕੇ ਪਾਰਲੀਮੈਂਟ ਦੇ ਵਿੱਚ ਆਵਾਜ਼ ਉਠਾਉਣਗੇ।
ਇਸ ਮੌਕੇ ਸਰਹੱਦੀ ਇਲਾਕੇ ਦੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਸਾਂਸਦ ਔਜਲਾ (MP Gurjeet Aujla) ਨੂੰ ਆਪਣੀਆ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਾਂਸਦ ਦੇ ਵੱਲੋਂ ਉਨ੍ਹਾਂ ਦੇ ਮਸਲਿਆਂ ਨੂੰ ਪਾਰਲੀਮੈਂਟ ਵਿੱਚ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਸਿਆਸੀ ਲੀਡਰਾਂ ਉੱਪਰ ਭਰੋਸਾ ਕਰਨਾ ਪੈਂਦਾ ਹੈ ਕਿਉਂਕਿ ਇਸ ਤੋਂ ਬਿਨਾਂ ਉਨ੍ਹਾਂ ਦੇ ਕੋਲ ਹੋਰ ਕੋਈ ਹੱਲ ਨਹੀਂ ਹੁੰਦਾ।
ਇਸ ਦੌਰਾਨ ਸਾਬਕਾ ਫੌਜੀਆਂ ਦੇ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਔਜਲਾ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਾਬਕਾ ਫੌਜੀਆਂ ਦੀ ਕੋਈ ਭਰਤੀ ਨਹੀਂ ਕੀਤੀ ਗਈ ਜਿਸ ਕਰਕੇ ਉਨ੍ਹਾਂ ਦੀ ਉਮਰ ਭਰਤੀ ਦੀ ਲੰਘ ਗਈ ਹੈ। ਇਸ ਕਰਕੇ ਉਨ੍ਹਾਂ ਭਰਤੀ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਗੁਜਰਾਤ ਦੇ CM ਰਹਿੰਦੇ ਮੋਦੀ ਨੇ ਕੀਤੀ ਸੀ MSP ’ਤੇ ਗਾਰੰਟੀ ਦੀ ਮੰਗ- ਟਿਕੈਤ