ਅੰਮ੍ਰਿਤਸਰ :ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸਾਂਸਦ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿਖੇ ਇੱਕ ਅਹਿਮ ਮੀਟਿੰਗ ਨੂੰ ਸੰਬੋਧਤ ਕਰਨ ਲਈ ਪਹੁੰਚੇ ਜਿਥੇ ਉਨ੍ਹਾਂ ਮੀਡੀਆ ਦੇ ਰੂਬਰੂ ਹੋ ਕੇ ਸੂਬੇ ਦੀ ਕਾਂਗਰਸ ਅਤੇ ਬੀਜੇਪੀ ਦੀ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿੱਚ ਕਾਂਗਰਸ ਵੱਲੋਂ ਜੰਮ ਕੇ ਧੱਕੇਸ਼ਾਹੀ ਕੀਤੀ ਗਈ ਹੈ। ਜਿਸਦੇ ਚਲਦੇ ਉਹ ਪਾਵੇ ਕੁਝ ਸੀਟਾਂ ਜਿੱਤ ਗਏ ਹਨ ਪਰ ਲੋਕਾਂ ਦਾ ਵਿਸ਼ਵਾਸ ਅਤੇ ਪਿਆਰ ਹਾਸਲ ਨਹੀਂ ਕਰ ਸਕੇ।
ਉਧਰ ਦੂਜੇ ਪਾਸੇ ਬੀਜੇਪੀ ਨੂੰ ਪੰਜਾਬ ਦੇ ਗੁਰਦਾਸਪੁਰ ਅਤੇ ਪਠਾਨਕੋਟ ਹਲਕੇ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਦਾ ਹੈ। ਜੋ ਕਿ ਲੋਕਾਂ ਦਾ ਵਿਸ਼ਵਾਸ ਅਤੇ ਪਿਆਰ ਹਾਸਲ ਕਰਨ ਵਿੱਚ ਕਾਮਯਾਬ ਰਹੀ ਹੈ।
ਕਿਸਾਨੀ ਆੰਦੋਲਨ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਆੰਦੌਲਨ ਨੂੰ ਪਿਕਨਿਕ, ਕਦੇ ਭੀੜ ਅਤੇ ਕਦੇ ਮਾਓਵਾਦੀ ਅਤੇ ਕਦੇ ਅੱਤਵਾਦੀ ਕਹਿ ਕੇ ਸੰਬੋਧਨ ਕਰ ਰਹੀ ਹੈ ਪਰ ਜਨਤਾ ਆਉਣ ਵਾਲੇ ਸਮੇ ਵਿੱਚ ਇਨ੍ਹਾਂ ਸਰਕਾਰਾਂ ਨੂੰ ਸ਼ੀਸਾ ਜ਼ਰੂਰ ਦਿਖਾਵੇਗੀ।
ਕੈਪਟਨ ਅਮਰਿੰਦਰ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਉਹ ਬੀਜੇਪੀ ਦੀ ਬੋਲੀ ਬੋਲ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਹੋਣ ਤੇ ਨਾਤੇ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜਣ ਨਾ ਕਿ ਬੀਜੇਪੀ ਦੀ ਬੋਲੀ ਬੋਲਣ।
ਇਹ ਵੀ ਪੜ੍ਹੋ : ਲਾਲ ਕਿਲ੍ਹੇ 'ਤੇ ਚੜ੍ਹਣ ਵਾਲਾ ਜਸਪ੍ਰੀਤ ਸਿੰਘ ਆਇਆ ਪੁਲਿਸ ਅੜਿੱਕੇ