ਅੰਮ੍ਰਿਤਸਰ: ਥਾਣਾ ਮਹਿਤਾ ਦੀ ਪੁਲਿਸ (Police of Mehta police station) ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਦੋਂ ਉਨ੍ਹਾਂ ਨੇ ਇੱਕ ਨਾਮੀ ਗੈਂਗਸਟਰ (A notorious gangster) ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਨਾਜਾਇਜ਼ ਹਥਿਆਰ ਅਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਅਫ਼ਸਰ ਨੇ ਦੱਸਿਆ ਕਿ ਨਸ਼ਿਆਂ ‘ਤੇ ਠੱਲ੍ਹ ਪਾਉਣ ਨੂੰ ਲੈ ਕੇ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਵਿਖਾਈ ਜਾ ਰਹੀ ਹੈ। ਜਿਸ ਦੇ ਤਹਿਤ ਕਾਰਵਾਈ ਕਰਦਿਆ ਇਸ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦਿਹਾਤੀ ਪੁਲਿਸ ਵੱਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਪ੍ਰੈੱਸ ਕਰਨ ਵਿੱਚ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ, ਕਿ ਡੀ.ਜੀ.ਪੀ. ਪੰਜਾਬ ਪੁਲਿਸ (DGP Punjab Police) ਅਤੇ ਦਿਹਾਤੀ ਪੁਲਿਸ ਐੱਸ.ਐੱਸ.ਪੀ. ਵੱਲੋਂ ਮਾੜੇ ਅਨਸਰਾਂ ਦੇ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਦਿਹਾਤੀ ਪੁਲਿਸ ਨੂੰ ਬਹੁਤ ਵੱਡੀ ਕਾਮਯਾਬੀ ਹੱਥ ਲੱਗੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ 35 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ, ਜਿਸ ਵਿੱਚ 46 ਦੇ ਕਰੀਬ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਦੋਸ਼ੀਆਂ ਦੇ ਤੋਂ 236 ਗ੍ਰਾਮ ਹੈਰੋਇਨ, 9484 ਨਸ਼ੀਲੀ ਗੋਲੀਆਂ ਅਤੇ ਕੈਪਸੂਲ ਬਰਾਮਦ (Drug pills and capsules recovered) ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਦੀ ਸਮੱਗਲਿੰਗ ਰੋਕਣ ਲਈ 16 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ। ਜਿਨ੍ਹਾਂ ਵਿੱਚ ਸੱਤ ਦੇ ਕਰੀਬ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਪੁਲਿਸ ਅਧਿਕਾਰੀ ਸ਼ੁਭਮ ਅਗਰਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁੱਟਾਂ ਖੋਹਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਜਿਹੜੀ ਦਿਹਾਤੀ ਪੁਲਿਸ ਨੂੰ ਮੁਹਿੰਮ ਚਲਾਈ ਗਈ ਹੈ। ਉਸ ‘ਤੇ ਕਾਰਵਾਈ ਕਰਦੇ ਹੋਏ 5 ਦੇ ਕਰੀਬ ਮੁਕੱਦਮੇ ਦਰਜ ਕਰ 5 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਤੋਂ ਕਾਫ਼ੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਬੈਂਸ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼, ਤਿੰਨ ਦਿਨ ਦਾ ਰਿਮਾਂਡ ਹੋਇਆ ਖਤਮ