ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀਆਂ ਦੇ ਮਾਮਲੇ ਰੁੱਕਣ ਦਾ ਨਾਮ ਨਹੀਂ ਲੈ ਰਹੇ। ਉੱਥੇ ਹੀ ਹੁਣ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਵੀ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਕਰਵਾਈ ਜਾ ਰਹੀ ਕਾਰ ਸੇਵਾ ਦੇ ਦੌਰਾਨ ਲਿਖੀਆਂ ਗਿਆ, ਗੁਰੂ ਸਾਹਿਬਾਨ ਜੀ ਦੀਆਂ ਪੰਕਤੀਆਂ ਨੂੰ ਲੈ ਕੇ ਇਕ ਵਾਰ ਫਿਰ ਤੋਂ ਵਿਵਾਦ ਛੱਡਦਾ ਹੋਇਆ ਨਜ਼ਰ ਆ ਰਿਹਾ ਹੈ।
ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਇਸ ਪ੍ਰਤੀ ਇਕ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਦਿੱਤੀ ਗਈ ਹੈ। ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੋ ਗਲਤੀ ਬੀਤੇ ਸਮੇਂ ਇੱਕ ਵਿਦੇਸ਼ ਵਿੱਚ ਬੈਠੇ ਹੋਏ ਵਿਅਕਤੀ ਵੱਲੋਂ ਕੀਤੀ ਗਈ ਸੀ। ਉਹੀ ਗਲਤੀ ਹੁਣ ਦਿੱਲੀ ਵਿੱਚ ਬੈਠੇ ਹੋਏ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਹੈ, ਜਿਸ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਜਿੱਥੇ ਇੱਕ ਪਾਸੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਵੱਡੀਆਂ-ਵੱਡੀਆਂ ਸੇਵਾਵਾਂ ਗੁਰਦੁਆਰਾ ਸਾਹਿਬ ਵਿੱਚ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਹੁਣ ਗੁਰੂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਸ਼ਿਕਾਇਤਾਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚਣੀਆਂ ਸ਼ੁਰੂ ਹੋ ਚੁੱਕੀਆਂ ਹਨ। ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਇਕ ਸ਼ਿਕਾਇਤ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਖ਼ਿਲਾਫ਼ ਦਿੱਤੀ ਗਈ ਹੈ ਅਤੇ ਉਰਦੂ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਹੋ ਰਹੀ ਸੇਵਾ ਨੂੰ ਲੈ ਕੇ ਜੋ ਪੰਕਤੀਆਂ ਲਿਖੀਆਂ ਜਾ ਰਹੀਆਂ ਹਨ, ਉਸ ਵਿੱਚ ਲਗਾਂ ਮਾਤਰਾਂ ਵੀ ਬਦਲੀਆਂ ਜਾ ਰਹੀਆਂ ਹਨ।
ਜਿਸ ਨੂੰ ਲੈ ਕੇ ਦਿੱਲੀ ਕਮੇਟੀ ਦੇ ਪ੍ਰਧਾਨ ਦੇ ਖਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ ਅਤੇ ਉਸ ਖ਼ਿਲਾਫ਼ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੋਈ ਫੁਰਮਾਨ ਜਾਰੀ ਹੋਣਾ ਚਾਹੀਦਾ ਹੈ। ਉਥੇ ਹੀ ਸਮਾਪਤ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਇਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਭੇਜ ਦਿੱਤਾ ਗਿਆ, ਉੱਥੇ ਹੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੀ ਇਸ ਉੱਤੇ ਵੱਡਾ ਫ਼ੈਸਲਾ ਲੈਣ ਦੀ ਗੱਲ ਕਹੀ ਗਈ ਹੈ।
ਉਥੇ ਹੀ ਬੀਬੀ ਰਣਜੀਤ ਕੌਰ ਦਾ ਕਹਿਣਾ ਹੈ ਕਿ ਜੇਕਰ ਵਿਦੇਸ਼ ਬੈਠੇ ਹੋਏ ਇੱਕ ਵਿਅਕਤੀ ਵੱਲੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਲਗਾ ਮਾਤਰਾਂ ਨੂੰ ਲੈ ਕੇ ਛੇੜਛਾੜ ਕੀਤੀ ਗਈ। ਉਸ ਨੂੰ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਘੋਸ਼ਿਤ ਕੀਤਾ ਗਿਆ, ਹੁਣ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਖ਼ਿਲਾਫ਼ ਵੀ ਇਸੇ ਤਣਾਅ ਦੀ ਹੀ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸਾਨੂੰ ਪੂਰਨ ਭਰੋਸਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਇਸ ਉੱਤੇ ਵਧੀਆ ਫ਼ੈਸਲਾ ਲੈਣਗੇ ਤੇ ਆਰੋਪੀਆਂ ਖ਼ਿਲਾਫ਼ ਵੀ ਕਾਰਵਾਈ ਜ਼ਰੂਰ ਕਰਨਗੇ।
ਇਹ ਵੀ ਪੜੋ:- ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਸਫਾਇਆ 'ਤੇ ਬਣਨ ਜਾ ਰਹੀ ਹੈ ਫਿਲਮ, ਪੜ੍ਹੋ ਪੂਰੀ ਜਾਣਕਾਰੀ