ਅੰਮ੍ਰਿਤਸਰ: ਸ਼ੇਰ-ਏ-ਪੰਜਾਬ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਦੇਸ਼ ਭਰ ਵਿੱਚ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਮ੍ਰਿਤਸਰ ਵਿੱਚ ਮਹਾਰਾਜਾ ਰਣਜੀਤ ਸਿੰਘ ਨਾਲ ਜੁੜੀਆਂ ਬਹੁਤ ਸਾਰੀਆਂ ਯਾਦਗਰਾਂ ਅੱਜ ਵੀ ਮੌਜੂਦ ਹਨ।
ਇੱਥੇ ਮਹਾਰਾਜਾ ਰਣਜੀਤ ਸਿੰਘ ਦਾ ਹਵਾ ਮਹਿਲ ਹੈ ਜਿਸ ਨੂੰ ਸਮਰ ਪੈਲੇਸ ਵੀ ਕਿਹਾ ਜਾਂਦਾ ਹੈ। ਲਾਹੌਰ ਤੋਂ ਗਰਮੀਆਂ ਦੇ ਦਿਨਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਇਥੇ ਛੁੱਟੀਆਂ ਬਿਤਾਉਣ ਆਉਂਦੇ ਸਨ।
ਪ੍ਰਸ਼ਾਸ਼ਨ ਵੱਲੋਂ ਅੱਜ ਵੀ ਇਸ ਮਹਿਲ ਨੂੰ ਸੰਭਾਲ ਕੇ ਰੱਖਿਆ ਗਿਆ ਹੈ ਤੇ ਇਥੇ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿੱਚ ਇਕ ਆਲੀਸ਼ਾਨ ਇਮਾਰਤ ਦਾ ਨਿਰਮਾਣ ਕਰ ਕੇ ਉਥੇ ਇਕ ਖੂਬਸੂਰਤ ਪਨੋਰਮਾ ਬਣਾਇਆ ਗਿਆ ਹੈ ਜਿਸ ਨੂੰ ਨੂੰ ਵੇਖਣ ਲਈ ਦੂਰ-ਦੂਰ ਤੋਂ ਸੈਨਾਲੀ ਆਉਂਦੇ ਹਨ।
ਸੈਲਾਨੀ ਇਥੇ ਆ ਕੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਕਾਲ ਨਾਲ ਜੁੜੀਆਂ ਕਈ ਗੱਲਾਂ ਬਾਰੇ ਜਾਣਦੇ ਹਨ ਕਿ ਕਿਵੇਂ ਮਹਾਰਾਜਾ ਰਣਜੀਤ ਸਿੰਘ ਨੇ ਇਕ ਸਿੱਖ ਰਾਜ ਕਾਇਮ ਕੀਤਾ। ਇਸ ਤੋਂ ਇਲਾਵਾ ਸੈਲਾਨੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਵਲੋਂ ਲੜੀਆਂ ਜੰਗਾਂ ਬਾਰੇ ਵੀ ਜਾਣਕਾਰੀ ਮਿਲਦੀ ਹੈ।