ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਮੈਰੀਟੋਰਿਅਸ ਸਕੂਲ ਦੇ ਅਧਿਆਪਕਾਂ ਵੱਲੋ ਕਾਂਗਰਸ ਦੇ ਨਵੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ, ਕਿ ਉਹਨਾਂ ਨੂੰ ਉਹਨਾਂ ਦੀ ਕਾਬਲੀਅਤ ਦੇ ਹਿਸਾਬ ਨਾਲ਼ ਰੈਗੂਲਰ ਅਧਿਆਪਕਾਂ ਵਿੱਚ ਸ਼ਾਮਿਲ ਕੀਤਾ ਜਾਵੇ।
ਇਸ ਮੌਕੇ ਗੱਲਬਾਤ ਕਰਦਿਆਂ ਮੈਰੀਟੋਰਿਅਸ ਸਕੂਲ ਦੀ ਅਧਿਆਪਕ ਦਲਜੀਤ ਕੌਰ ਅਤੇ ਅਧਿਆਪਕ ਸੁਖਜੀਤ ਸਿੰਘ ਨੇ ਦੱਸਿਆ ਕਿ ਉਹ 2014 ਤੋਂ ਮੈਰੀਟੋਰਿਅਸ ਸਕੂਲ ਵਿੱਚ ਠੇਕੇ 'ਤੇ ਸੇਵਾ ਨਿਭਾ ਰਹੇ ਹਨ। ਜਿਸ ਕਰਕੇ ਅਸੀਂ ਆਪਣੀ ਕਾਬਲੀਅਤ ਦੇ ਚੱਲਦੇ ਪੰਜਾਬ ਸਰਕਾਰ ਤੱਕ ਆਪਣੀਆਂ ਮੰਗਾਂ ਸਬੰਧੀ ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਪਹੁੰਚੇ ਹਾਂ। ਜਦੋ ਤੱਕ ਨਵਜੋਤ ਸਿੰਘ ਸਿੱਧੂ ਸਾਡੇ ਕੋਲੋ ਮੰਗ ਪੱਤਰ ਨਹੀ ਲੈ ਲੈਂਦੇ। ਉਦੋਂ ਤੱਕ ਅਸੀਂ ਇਥੇ ਬੈਠੇ ਰਹਾਂਗਾ।
ਪੰਜਾਬ ਸਰਕਾਰ ਦੇ ਇਸ ਫੈਸਲੇ ਵਿੱਚ 391 ਮੈਰੀਟੋਰਿਅਸ ਅਧਿਆਪਕਾਂ ਦਾ ਭਵਿੱਖ ਨਿਰਭਰ ਕਰਦਾ ਹੈ। ਜਿਸਦੇ ਚੱਲਦੇ ਸਾਰੇ ਅਧਿਆਪਕ ਪਰਿਵਾਰਕ ਮੈਂਬਰਾਂ ਸਮੇਤ ਇਥੇ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਹਨ। ਸਾਡੇ ਸਾਰੇ ਹੀ ਅਧਿਆਪਕ ਐਮ.ਫਿਲ ਅਤੇ ਪੀ.ਐਚ.ਡੀ ਲੈਵਲ ਦੇ ਯੋਗ ਹੋਣ ਦੇ ਬਾਵਜੂਦ ਠੇਕੇ 'ਤੇ ਨੌਕਰੀ ਕਰਨ ਨੂੰ ਮਜਬੂਰ ਹਨ। ਅਸੀ ਪੰਜਾਬ ਸਰਕਾਰ ਨੂੰ ਇਹ ਅਪੀਲ ਕਰਦੇ ਹਾਂ, ਕਿ ਉਹ ਸਾਨੂੰ ਜਲਦ ਤੋਂ ਜਲਦ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਨਹੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:- ਅਧਿਆਪਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ