ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜ੍ਹੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਦੇ ਨਾਂਅ ਸੰਦੇਸ਼ ਜਾਰੀ ਕੀਤਾ।
ਜਥੇਦਾਰ ਨੇ ਕਿਹਾ ਕਿ ਭਾਈ ਤਾਰੂ ਸਿੰਘ ਦੀ ਸ਼ਹੀਦੀ ਸਾਨੂੰ ਇਹ ਦੱਸਦੀ ਹੈ ਕਿ ਇੱਕ ਸਿੱਖ ਲਈ ਕੇਸਾਂ ਦੀ ਕੀ ਮਹੱਤਤਾ ਹੈ ਅਤੇ ਕੇਸਾਂ ਸੁਆਸਾਂ ਸੰਗ ਕਿਵੇਂ ਜ਼ਿੰਦਗੀ ਬਤੀਤ ਕਰਨੀ ਹੈ। ਉਨ੍ਹਾਂ ਕਿਹਾ ਕਿ ਕੇਸਾਂ ਲਈ ਆਪਣਾ ਜੀਵਨ ਬਲੀਦਾਨ ਕਰਕੇ ਭਾਈ ਤਾਰੂ ਸਿੰਘ ਨੇ ਇਹ ਸੰਦੇਸ਼ ਦਿੱਤਾ ਹੈ ਕਿ ਇੱਕ ਸਿੱਖ ਲਈ ਕੇਸ ਗੁਰੂ ਦੀ ਮੋਹਰ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਖ਼ਾਸ ਕਰਕੇ ਕੇਸ ਕਤਲ ਕਰਵਾ ਕੇ ਪਤਿਤ ਹੋ ਰਹੇ ਨੌਜਵਾਨਾਂ ਨੂੰ ਭਾਈ ਤਾਰੂ ਸਿੰਘ ਦਾ ਜੀਵਨ ਪੜ੍ਹਨਾ ਚਾਹੀਦਾ ਹੈ ਅਤੇ ਉਸਤੋਂ ਸੇਧ ਲੈ ਕੇ ਕੇਸਾਧਾਰੀ ਹੋ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ।