ਅੰਮ੍ਰਿਤਸਰ : ਜੂਨ 1984 ਵਿਚ ਸੱਚਖੰਡ ਦਰਬਾਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉਸ ਸਮੇਂ ਦੀ ਸਰਕਾਰ ਵੱਲੋਂ ਹਮਲਾ ਕਰਾਇਆ ਗਿਆ ਸੀ ਜਿਸ ਵਿੱਚ ਹਜ਼ਾਰਾਂ ਸਿੱਖ ਸ਼ਹੀਦ ਹੋਏ ਸਨ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਆਪਣਾ ਇਕ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪੜ੍ਹ ਕੇ ਸੁਣਾਇਆ ਗਿਆ।ਹਵਾਰਾ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਦੇ ਦਿਨ ਸ਼ਹੀਦ ਹੋਏ ਮਹਿੰਗਾ ਸਿੰਘ ਬੱਬਰ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
6 ਜੂਨ ਨੂੰ ਘੱਲੂਘਾਰਾ ਦਿਵਸ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ ਅਤੇ ਉਸ ਸਮੇਂ ਵੀ ਸਿੱਖ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਨੁਮਾਇੰਦਿਆਂ ਨੂੰ ਦੱਸਿਆ ਕਿ ਸਿੱਖ ਕੌਮ ਇੱਕ ਵਿਲੱਖਣ ਕੌਮ ਹੈ ਅਤੇ ਸਾਡੇ ਵੱਲੋਂ 6 ਜੂਨ ਨੂੰ ਘੱਲੂਘਾਰਾ ਦਿਵਸ ਦੇ ਰੂਪ ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਤਰੀਕ ਤੋਂ ਲੈ ਕੇ ਛੇ ਤਰੀਕ ਤੱਕ ਵੱਖਰੇ ਵੱਖਰੇ ਸਮਾਗਮ ਸਿੱਖ ਕੌਮ ਵੱਲੋਂ ਉਲੀਕੇ ਜਾਂਦੇ ਹਨ ਤੇ ਅੱਜ ਸਾਡੇ ਵੱਲੋਂ ਮਹਿੰਗਾ ਸਿੰਘ ਬੱਬਰ ਨੂੰ ਯਾਦ ਕੀਤਾ ਗਿਆ ਹੈ।
ਪਹਿਲੇ ਸ਼ਹੀਦ ਮਹਿੰਗਾ ਸਿੰਘ ਬੱਬਰ ਨੂੰ ਸ਼ਰਧਾਂਜਲੀ
ਉਨ੍ਹਾਂ ਕਿਹਾ ਕਿ ਛੇ ਜੂਨ ਤੱਕ ਜਿੰਨੇ ਵੀ ਸਾਡੇ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਵੀ ਯਾਦ ਕੀਤਾ ਜਾਵੇਗਾ ਭਾਵੇਂ ਉਹ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਹੋਣ ਚਾਹੇ ਉਹ ਜਨਰਲ ਸੁਬੇਗ ਸਿੰਘ ਹੋਣ। ਉਨ੍ਹਾਂ ਦਾ ਕਹਿਣਾ ਹੈ ਕਿ ਜਗਤਾਰ ਸਿੰਘ ਹਵਾਰਾ ਵੱਲੋਂ ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਨ ਅਤੇ ਸਰਬੱਤ ਖ਼ਾਲਸਾ ਵੱਲੋਂ ਉਨ੍ਹਾਂ ਨੂੰ ਥਾਪਿਆ ਗਿਆ ਹੈ ਉਨ੍ਹਾਂ ਵੱਲੋਂ ਇਹ ਪੱਤਰ ਭੇਜਿਆ ਗਿਆ ਹੈ ਜਿਸਨੂੰ ਅਸੀਂ ਕੌਮ ਦੇ ਸਾਹਮਣੇ ਪੜ੍ਹਿਆ ਹੈ ਅੱਜ ਜੋ ਉਨ੍ਹਾਂ ਵੱਲੋਂ ਕੌਮ ਨੂੰ ਸੇਧ ਦਿੱਤੀ ਗਈ ਹੈ ਉਹ ਵੀ ਕਹੀ ਗਈ ਹੈ।
ਇਹ ਵੀ ਪੜ੍ਹੋ : ਜੂਨ 1984: ਖੂਨੀ ਸਾਕੇ ਨੂੰ ਦਰਸਾਉਂਦੀ ਜਲਦ ਬਣੇਗੀ ਡਾਕੂਮੈਂਟਰੀ: ਜਥੇਦਾਰ ਅਕਾਲ ਤਖ਼ਤ ਸਾਹਿਬ