ਅੰਮ੍ਰਿਤਸਰ: ਪੰਜਾਬ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਦੇ ਚੱਲਦਿਆਂ ਸੂਬਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਰਕਾਰ ਵਲੋਂ ਸਖ਼ਤ ਕਦਮ ਵੀ ਚੁੱਕੇ ਜਾ ਰਹੇ ਹਨ। ਬਾਵਜੂਦ ਇਸ ਦੇ ਪ੍ਰਵਾਸੀ ਮਜ਼ਦੂਰਾਂ ਵਲੋਂ ਆਪਣੇ ਸੂਬਿਆਂ ਨੂੰ ਪਲਾਇਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਕਾਰਨ ਵਪਾਰੀਆਂ ਨੂੰ ਮਜ਼ਦੂਰਾਂ ਦੀ ਘਾਟ ਕਾਰਨ ਫਿਰ ਤੋਂ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਪ੍ਰਵਾਸੀ ਮਜ਼ਦੂਰ ਦੇਖਣ ਨੂੰ ਮਿਲੇ ਜੋ ਸੂਬੇ 'ਚ ਲੋਕਡਾਊਨ ਦੇ ਡਰੋਂ ਆਪਣੇ ਸੂਬਿਆਂ ਨੂੰ ਜਾਣਾ ਸੂਰੂ ਹੋ ਚੁੱਕੇ ਹਨ।
ਇਸ ਸਬੰਧੀ ਸਟੇਸ਼ਨ 'ਤੇ ਪਹੁੰਚੇ ਮਜ਼ਦੂਰਾਂ ਦਾ ਕਹਿਣਾ ਕਿ ਪੰਜਾਬ 'ਚ ਫਿਰ ਤੋਂ ਲੋਕਡਾਊਨ ਲੱਗਣ ਦੀ ਸੰਭਾਵਨਾ ਹੈ, ਜਿਸ ਕਾਰਨ ਉਹ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਪਿਛਲੀ ਵਾਰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੰਦਹਾਲੀ ਦਾ ਸਾਹਮਣਾ ਵੀ ਕਰਨਾ ਪਿਆ। ਜਿਸ ਕਾਰਨ ਉਹ ਵਾਪਸ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜੇਕਰ ਇਸ ਵਾਰ ਪਿਰ ਤੋਂ ਲੋਕਡਾਉੂਨ ਲੱਗਦਾ ਹੈ ਤਾਂ ਉਨ੍ਹਾਂ ਨੂੰ ਫਿਰ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ:ਲੌਕਡਾਊਨ ਵਿੱਚ ਲੋਕਾਂ ਨੂੰ ਖਾਣੇੇ ਦੀ ਚਿੰਤਾ ਪਰ ਸਾਨੂੰ ਲੋਕਾਂ ਦੀ ਚਿੰਤਾ : ਮਨਜਿੰਦਰ ਸਿੰਘ ਸਿਰਸਾ