ਅੰਮ੍ਰਿਤਸਰ: ਪੰਜਾਬ ਦੇ ਰੂਪਨਗਰ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ (punjab cm controversial statement on bihari people) ਬਿਹਾਰ ਦੇ ਲੋਕਾਂ 'ਤੇ ਦਿੱਤੇ ਗਏ ਵਿਵਾਦਿਤ ਬਿਆਨ ਨੂੰ ਲੈ ਕੇ ਬਿਹਾਰ 'ਚ ਸਿਆਸੀ ਅੰਦੋਲਨ ਤੇਜ਼ ਹੋ ਗਿਆ ਹੈ।
ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਯੂਪੀ ਅਤੇ ਬਿਹਾਰ ਤੋਂ ਆਏ ਪਰਵਾਸੀਆਂ ਦੇ ਉੱਤੇ ਤੰਜ਼ ਕੱਸਣਾ ਹੁਣ ਮਹਿੰਗਾ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਪਰਵਾਸੀ ਲੋਕਾਂ ਵੱਲੋਂ ਪ੍ਰਿਯੰਕਾ ਗਾਂਧੀ ਅਤੇ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਵੀ ਕੀਤਾ ਗਿਆ।
ਉੱਥੇ ਹੀ ਪਰਵਾਸੀ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਜੋ ਸ਼ਬਦਾਵਲੀ ਸਾਡੇ ਪਰਿਵਾਰ ਵਾਸਤੇ ਬੋਲੀ ਗਈ ਹੈ, ਉਹ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੰਨੀ ਦੇਰ ਤੱਕ ਉਹ ਮੁਆਫ਼ੀ ਨਹੀਂ ਮੰਗ ਲੈਂਦੇ, ਓਨੀ ਦੇਰ ਤੱਕ ਇਸੇ ਤਰ੍ਹਾਂ ਹੀ ਪ੍ਰਦਰਸ਼ਨ ਜਾਰੀ ਰਹੇਗਾ।
ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਇਸੇ ਦੇ ਰੋਸ ਦੇ ਚੱਲਦਿਆਂ, ਉਨ੍ਹਾਂ ਵੱਲੋਂ ਸੁੱਕਰਵਾਰ ਨੂੂੰ ਇਹ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਕਹਿ ਰਹੇ ਹਨ ਕਿ ਉਹ ਯੂਪੀ ਤੇ ਬਿਹਾਰ ਦੇ ਲੋਕਾਂ ਨੂੰ ਵਾਪਸ ਭੇਜਣਗੇ, 20 ਫਰਵਰੀ ਨੂੰ ਹੀ ਸਾਫ ਹੋਵੇਗਾ ਕਿ ਲੋਕ ਕਿਸ ਨੂੰ ਕਿੱਥੇ ਭੇਜਦੇ ਹਨ।
ਪੂਰਾ ਮਾਮਲਾ ਕੀ ਹੈ ?
ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਇਹ ਬਿਆਨ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤਾ ਗਿਆ ਸੀ, ਜਿਸ ਵਿਚ ਉਨ੍ਹਾਂ ਵੱਲੋਂ ਕੇਜਰੀਵਾਲ ਨੂੰ ਪਰਵਾਸੀ ਦੱਸਿਆ ਗਿਆ ਸੀ। ਜਿਸ ਤੋਂ ਬਾਅਦ ਲੋਕਾਂ ਦੇ ਵਿਚ ਖਾਸਾ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਹੀ ਧਰਨੇ ਪ੍ਰਦਰਸ਼ਨ ਕਰਕੇ ਪ੍ਰਿਯੰਕਾ ਗਾਂਧੀ ਅਤੇ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਗੁੱਸਾ ਕੱਢਿਆ ਜਾ ਰਿਹਾ ਹੈ। ਉਥੇ ਹੀ ਅੱਜ ਵੀ ਪਰਵਾਸੀ ਲੋਕਾਂ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਗਿਆ।
ਇਹ ਵੀ ਪੜੋ: ਕਾਂਗਰਸ ਨੇ ਵਿਧਾਇਕ ਤਰਸੇਮ ਡੀਸੀ ਨੂੰ ਦਿਖਾਇਆ ਬਾਹਰ ਦਾ ਰਸਤਾ