ETV Bharat / state

ਤੇਜ਼ ਹਨ੍ਹੇਰੀ ਨਾਲ ਸ੍ਰੀ ਦਰਬਾਰ ਸਾਹਿਬ 'ਚ ਹੋਇਆ ਲੱਖਾਂ ਦਾ ਨੁਕਸਾਨ - ਜਾਨੀ ਨੁਕਸਾਨ ਤੋਂ ਬਚਾਅ

ਬੀਤੀ ਰਾਤ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ 'ਚ ਝਖੜ ਦੀ ਵੀਡੀਓ ਵਾਇਰਲ ਹੋਈ ਸੀ, ਜਿਸ 'ਚ ਟੈਂਟ ਅਤੇ ਪਾਇਪ ਨੁਕਸਾਨੇ ਜਾਂਦੇ ਹਨ। ਇਸ 'ਤੇ ਸ਼੍ਰੋਮਣੀ ਕਮੇਟੀ ਦਾ ਕਹਿਣਾ ਕਿ ਝਖੜ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ।

ਤੇਜ਼ ਹਨ੍ਹੇਰੀ ਨਾਲ ਸ੍ਰੀ ਦਰਬਾਰ ਸਾਹਿਬ 'ਚ ਹੋਇਆ ਲੱਖਾਂ ਦਾ ਨੁਕਸਾਨ

author img

By

Published : Jun 23, 2022, 10:57 AM IST

ਅੰਮ੍ਰਿਤਸਰ: ਬੀਤੀ ਰਾਤ ਬਹੁਤ ਤੇਜ਼ ਹਨੇਰੀ ਵਗ ਰਹੀ ਸੀ ਜਿਸਦੀ ਵੀਡੀਓ ਸ਼ੋਸਲ ਮੀਡੀਆ 'ਤੇ ਵੀ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਲੱਗੇ ਟੈਂਟ ਬੁਰੀ ਤਰ੍ਹਾਂ ਨਾਲ ਫਟ ਜਾਂਦੇ ਹਨ ਅਤੇ ਜੋ ਪਾਇਪ ਹਨ, ਉਹ ਵੀ ਡਿੱਗ ਜਾਂਦੇ ਹਨ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਪੱਤਰਕਾਰਾਂ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀਡੀਓ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਬਣੀ ਹੈ ਉਹ ਵੀਡੀਓ ਬਿਲਕੁਲ ਠੀਕ ਹੈ। ਇਸ ਹਨ੍ਹੇਰੀ ਕਰਕੇ ਟੈਂਟ ਫੱਟਣ ਨਾਲ ਨੁਕਸਾਨ ਹੋਇਆ ਹੈ, ਜਿਸ ਦਾ ਅੰਦਾਜ਼ਨ ਢਾਈ ਲੱਖ ਦੇ ਕਰੀਬ ਨੁਕਸਾਨ ਹੋਇਆ ਹੈ।

ਉਥੇ ਹੀ ਐੱਸਜੀਪੀਸੀ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਇਹ ਟੈਂਟ ਗਰਮੀ ਦੇ ਮੱਦੇਨਜ਼ਰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਲਗਾਏ ਹੋਏ ਸਨ ਪਰ ਗੁਰੂ ਮਹਾਰਾਜ ਦੀ ਕਿਰਪਾ ਸਦਕਾ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

ਤੇਜ਼ ਹਨ੍ਹੇਰੀ ਨਾਲ ਸ੍ਰੀ ਦਰਬਾਰ ਸਾਹਿਬ 'ਚ ਹੋਇਆ ਲੱਖਾਂ ਦਾ ਨੁਕਸਾਨ

ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਸੂਚਨਾ ਦੇ ਦਿੱਤੀ ਹੈ। ਉਨ੍ਹਾਂ ਇਸ ਤੋਂ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਟੈਂਟ ਲੱਗੇ ਹਨ ਉਸ ਦੇ ਨਾਲ-ਨਾਲ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਲੱਗੇ ਟੈਂਟਾਂ ਨੂੰ ਵੀ ਨੁਕਸਾਨ ਹੋਇਆ ਹੈ।

ਜ਼ਿਕਰਯੋਗ ਹੈ ਕਿ ਦੇਰ ਰਾਤ ਆਈ ਹਨ੍ਹੇਰੀ ਦੀ ਵੀਡੀਓ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਢਾਈ ਲੱਖ ਦੇ ਉੱਪਰ ਦਾ ਨੁਕਸਾਨ ਇਸ ਹਨੇਰੀ ਕਰਕੇ ਹੋਇਆ ਹੈ ਪਰ ਗਨੀਮਤ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਹੈ।

ਇਹ ਵੀ ਪੜ੍ਹੋ: ਚੱਕਾ ਜਾਮ, ਜੇਕਰ ਤੁਸੀਂ ਵੀ ਕਰਦੇ ਹੋ ਬੱਸ 'ਚ ਸਫ਼ਰ ਤਾਂ ਅੱਜ ਹੋ ਸਕਦੇ ਹੋ ਖੱਜ਼ਲ ਖੁਆਰ !

ETV Bharat Logo

Copyright © 2025 Ushodaya Enterprises Pvt. Ltd., All Rights Reserved.