ਅੰਮ੍ਰਿਤਸਰ: ਰੂਸ ਅਤੇ ਯੂਕਰੇਨ ਦੀ ਲੜਾਈ (War between Russia and Ukraine) ਕਾਰਨ ਜਿੱਥੇ ਇੱਕ ਪਾਸੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਇਸ ਜੰਗ ਕਰਕੇ ਪੂਰੀ ਦੁਨੀਆ ਵਿੱਚ ਵਸਦੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਇਸ ਜੰਗ ਕਾਰਨ ਪੂਰੇ ਵਿਸ਼ਵ ਵਿੱਚ ਮਹਿੰਗਾਈ (Inflation in the world) ਆਪਣੇ ਸਿਖਰਾ ‘ਤੇ ਪਹੁੰਚ ਗਈ ਹੈ। ਜਿਸ ਕਰਕੇ ਆਮ ਲੋਕਾਂ ਦਾ ਜਨ-ਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ।
ਇਸ ਜੰਗ ਦਾ ਅਸਰ ਵੱਖ-ਵੱਖ ਕਾਰੋਬਾਰਾਂ ‘ਤੇ ਸਾਫ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਜੰਗ ਕਾਰਨ ਭਾਰਤ ਵਿੱਚ ਮੈਡੀਕਲ ਸਟੋਰਾਂ ‘ਤੇ ਦਵਾਈਆ ਦੀ ਸਪਲਾਈ (Blood supply to medical stores) ਲਗਭਗ ਬੰਦ ਹੋ ਗਈ ਹੈ। ਜ਼ਿਕਰਯੋਗ ਹੈ ਕਿ ਭਾਰਤ ਯੂਕਰੇਨ, ਤਜਾਕਿਸਤਾਨ, ਤੁਰਕਮੇਨਿਸਤਾਨ, ਉਜ਼ਬੇਕਿਸਤਾਨ ਸਮੇਤ ਕਰੀਬ ਇੱਕ ਦਰਜਨ ਮੁਲਕਾਂ ਵਿੱਚ ਦਵਾਈ ਦਾ ਨਿਰਯਾਤ ਕਰਦਾ ਹੈ, ਪਰ ਹੁਣ ਜੰਗ ਕਰਕੇ ਭਾਰਤ ਵਿੱਚ ਦੂਜੇ ਦੇਸ਼ਾਂ ਤੋਂ ਦਵਾਈਆਂ ਨਹੀਂ ਪਹੁੰਚ ਰਹੀਆਂ। ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਲੰਧਰ ‘ਚ ਸਭ ਤੋਂ ਵੱਡੀ ਦਵਾਈਆਂ ਦੀ ਹੋਲਸੇਲ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ (President of the Pharmaceutical Wholesale Market Association) ਨਿਸ਼ਾਂਤ ਕਪੂਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੀ ਜੰਗ ਕਰਕੇ ਉਨ੍ਹਾਂ ਦਾ ਇਹ ਵਪਾਰ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਉਨ੍ਹਾਂ ਮੁਤਾਬਕ ਦਵਾਈਆਂ ਵਿੱਚ ਇਸਤੇਮਾਲ ਹੋਣ ਵਾਲਾ ਰਾਅ ਮਟੀਰੀਅਲ ਜੋ ਵਿਦੇਸ਼ਾਂ ਤੋਂ ਆਉਂਦਾ ਹੈ ਜੰਗ ਕਾਰਨ ਡਾਲਰ ਵਿੱਚ ਹੋਈ ਉਥਲ-ਪੁਥਲ ਕਰਕੇ ਬਹੁਤ ਮਹਿੰਗਾ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਦੇਸ਼ ਵਿੱਚ ਦਵਾਈਆਂ ਦੀ ਮੈਨੂਫੈਕਚਰਿੰਗ ਬਹੁਤ ਸਸਤੀ ਹੈ ਅਤੇ ਇਹੀ ਕਾਰਨ ਹੈ ਕਿ ਇੱਥੇ ਮੈਨੂਫੈਕਚਰ ਕਰਕੇ ਇਨ੍ਹਾਂ ਨੂੰ ਯੂਕਰੇਨ ਰਸੀਆ ਅਤੇ ਆਲੇ ਦੁਆਲੇ ਦੇ ਦੇਸ਼ਾਂ ਵਿੱਚ ਨਿਰਯਾਤ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਇਸ ਜੰਗ ਨੂੰ ਤੁਰੰਤ ਬੰਦ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਮਰੀਜਾ ਨੂੰ ਦਵਾਈਆਂ ਮਿਲਣੀਆਂ ਬਿਲਕੁਲ ਬੰਦ ਹੋ ਜਾਣਗੀਆਂ। ਜਿਸ ਕਰਕੇ ਮਰੀਜਾਂ ਨੂੰ ਬਹੁਤ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ:Russia Ukraine War: ਮੈਕਡੋਨਲਡਜ਼, ਸਟਾਰਬਕਸ, ਕੋਕ, ਪੈਪਸੀ ਨੇ ਰੂਸ ’ਚ ਕਾਰੋਬਾਰ ਕੀਤਾ ਬੰਦ