ਅੰਮ੍ਰਿਤਸਰ: ਜਿਥੇ ਪਹਿਲਾਂ ਹੀ ਸੂਬੇ ਭਰ ਵਿਚ ਧਾਰਮਿਕ ਗ੍ਰੰਥਾਂ (Religious texts) ਦੀ ਬੇਅਦਬੀ ਦਾ ਮਾਮਲਾ ਕਾਫੀ ਗੰਭੀਰ ਬਣਿਆ ਹੋਇਆ ਹੈ ਉਥੇ ਹੀ ਅੱਜ ਕਸਬਾ ਮਜੀਠਾ (Majitha) ਦੇ ਅਧੀਨ ਪੈਂਦੀ ਮਸਜਿਦ ਵਿੱਚ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੈਟਰੋਲ ਦੀ ਬੋਤਲ ਸੁਟ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਕਰਕੇ ਮਸਜਿਦ ਦੇ ਇਕ ਕਮਰੇ ਵਿਚ ਧਮਾਕੇ ਨਾਲ ਅੱਗ ਲੱਗ ਗਈ ਅਤੇ ਪਵਿੱਤਰ ਹਦੀਸਾਂ ਸੜ ਕੇ ਸੁਆਹ ਹੋ ਗਿਆ।
ਇਸ ਸਾਰੀ ਘਟਨਾ ਦੇ ਬਾਰੇ ਮਸਜਿਦ ਦੇ ਮੌਲਵੀ ਮੁਹੰਮਦ ਇਰਸ਼ਾਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਘਟਨਾ ਰਾਤ 12 ਵਜੇ ਦੀ ਹੈ, ਜੋ ਕਿ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੈ। ਸੀਸੀਟੀਵੀ ਫੁਟੇਜ ਵਿਚ ਵੇਖਿਆ ਜਾ ਸਕਦਾ ਹੈ ਕਿ ਰਾਤ 12 ਵਜੇ ਦੇ ਕਰੀਬ ਇੱਕ ਦਮ ਮਸਜਿਦ ਨਾਲ ਬਣੇ ਕਮਰੇ ਵਿਚ ਧਮਾਕਾ ਹੁੰਦਾ ਹੈ ਅਤੇ ਅੱਗ ਲੱਗ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਮੁਸਲਮਾਨ ਧਰਮ ਨਾਲ ਸਬੰਧਤ ਹਦੀਸਾਂ ਕਮਰੇ ਅੰਦਰ ਪਈਆਂ ਸਨ, ਜੋ ਕਿ ਅਗਨ ਭੇਟ ਹੋ ਗਈਆਂ ਹਨ। ਮੌਲਵੀ ਮੁਹੰਮਦ ਇਰਸ਼ਾਦ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਉਨ੍ਹਾ ਕਿਹਾ ਕਿ ਸੀਸੀਟੀਵੀ ਕੈਮਰੇ ਵਿੱਚ ਸਾਫ਼ ਪਤਾ ਲੱਗ ਰਿਹਾ ਹੈ ਕਿ ਕਿਸੇ ਨੇ ਪੈਟਰੋਲ ਪਾ ਕੇ ਅੱਗ ਲਗਾਈ ਹੈ। ਓਹਨਾ ਦੱਸਿਆ ਕਿ ਪੁਲਿਸ ਨੂੰ ਮਾਮਲੇ ਬਾਰੇ ਸੂਚਿਤ ਕੀਤਾ ਗਿਆ ਹੈ।
ਕਾਦਰੀ ਦਰਬਾਰ ਦੇ ਸੇਵਾਦਾ ਦੀਪਕ ਸ਼ਾਹ ਕਾਦਰੀ ਨੇ ਦੱਸਿਆ ਕਿ ਮਜੀਠਾ ਵਿੱਚ ਇੱਕੋ ਮਸਜਿਦ ਹੈ, ਜਿੱਥੇ ਜੁੰਮੇ ਦੇ ਜੁੰਮੇ ਮੁਸਲਿਮ ਭਾਈਚਾਰੇ ਵੱਲੋਂ ਨਮਾਜ਼ ਅਦਾ ਕੀਤੀ ਜਾਂਦੀ ਹੈ ਅਤੇ ਰਾਤ ਕਿਸੇ ਵਿਅਕਤੀ ਵੱਲੋਂ ਮਸਜਿਦ ਵਿਚ ਅੱਗ ਲਗਾਉਣ ਦੀ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਓਹਨਾ ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਸੰਬੰਧੀ ਗੱਲਬਾਤ ਦੌਰਾਨ ਥਾਣਾ ਮਜੀਠਾ ਦੇ ਮੁਖੀ ਗਗਨਦੀਪ ਸਿੰਘ ਨੇ ਕਿਹਾ ਕਿ ਮਾਮਲਾ ਓਹਨਾਂ ਦੇ ਧਿਆਨ ਵਿੱਚ ਆਉਣ 'ਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਕਿਸਾਨਾਂ ਵੱਲੋਂ ਰੇਲ ਰੋਕੋ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ