ਅੰਮ੍ਰਿਤਸਰ: ਜ਼ਿਲ੍ਹੇ ਦੇ ਲਿਬਰਟੀ ਮਾਰਕੀਟ 'ਚ ਇਕ ਮੋਬਾਇਲ ਦੀ ਦੁਕਾਨ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਪੁਲਿਸ ਅਧਿਕਾਰੀ ਨੇ ਅਣਜਾਣੇ 'ਚ ਸਰਕਾਰੀ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਇਹ ਗੋਲੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੂੰ ਲੱਗੀ। ਜ਼ਖਮੀ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਮਨਦੀਪ ਸਿੰਘ ਮੰਨਾ ਨੇ ਜ਼ਖਮੀ ਨੌਜਵਾਨ ਦਾ ਹਾਲ ਚਾਲ ਜਾਣਿਆ।
ਦੱਸ ਦਈਏ ਕਿ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਮਾਮਲੇ ਤੋਂ ਬਾਅਦ ਲਿਬਰਟੀ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਰੋਡ ਜਾਮ ਕਰ ਦਿੱਤਾ ਗਿਆ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਾਨੂੰ ਐਫਆਈਆਰ ਦੀ ਕਾਪੀ ਦਿੱਤੀ ਜਾਵੇ ਜੋ ਉਸ ’ਤੇ ਧਾਰਾਵਾਂ ਲਗਾਈਆਂ ਗਈਆਂ ਹਨ, ਪਰ ਉਸ ਲੜਕੇ ਨੂੰ ਵੀ ਕਾਬੂ ਕੀਤਾ ਜਾਵੇ ਜੋ ਏਐਸਆਈ ਦੇ ਨਾਲ ਸੀ। ਉਨ੍ਹਾਂ ਕਿਹਾ ਜਿਨ੍ਹਾਂ ਚ ਤੱਕ ਪੁਲਿਸ ਸਾਨੂੰ ਇਨਸਾਫ਼ ਨਹੀਂ ਦਿੰਦੀ ਸਾਡੀਆਂ ਮੰਗਾਂ ਨਹੀ ਪੂਰੀ ਕਰਦੀ ਉਸ ਸਮੇਂ ਤੱਕ ਅਸੀਂ ਇਹ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕਰਦੇ ਰਹਿਣਗੇ।
ਇਹ ਵੀ ਪੜੋ: ਹਰਿਆਣਾ ਤੋਂ ਪੰਜਾਬ ਨਸ਼ਾ ਲੈ ਕੇ ਆ ਰਹੇ 2 ਤਸਕਰ ਹੈਰੋਇਨ ਸਣੇ ਪੁਲਿਸ ਅੜਿੱਕੇ