ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਮਜੀਠਾ ਦੇ ਕਸਬਾ ਚਵਿੰਡਾ ਦੇਵੀ ਵਿਖੇ ਸਥਿਤ ਸੇਂਟ ਸੋਲਜਰ ਇਲਾਇਟ ਕੌਨਵੈਂਟ ਸਕੂਲ ਵਿੱਚ ਅੱਜ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਹਲਕਾ ਮਜੀਠਾ ਤੋਂ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਵਿਦਿਆਰਥੀਆਂ ਨੂੰ ਵੰਡ ਇਨਾਮ: ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥੀਆਂ ਦੀਆਂ ਅਲੱਗ-ਅਲੱਗ ਗਤੀਵਿਧੀਆਂ ਨੂੰ ਦੇਖਿਆ ਅਤੇ ਬੱਚਿਆਂ ਤੇ ਸਟਾਫ ਨਾਲ ਗੱਲਬਾਤ ਕਰਨ ਤੋ ਇਲਾਵਾ ਸਕੂਲ ਵਿੱਚ ਕਾਫੀ ਸਮਾਂ ਗੁਜਾਰਿਆ। ਉਨ੍ਹਾਂ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਨਾਲ ਨਾਲ ਖੇਡਾਂ ਪ੍ਰਤੀ ਵੀ ਆਪਣਾ ਰੁਝਾਨ ਵਧਾਉਣ ਨੂੰ ਕਿਹਾ ਅਤੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ।
ਪ੍ਰੋਗਰਾਮ ਸਮਾਪਤੀ ਮੌਕੇ ਖੁਸ਼ੀ ਭਰੇ ਰੋਂਅ ਵਿੱਚ ਗੱਲਬਾਤ ਦੌਰਾਨ ਵਿਧਾਨ ਸਭਾ ਹਲਕਾ ਮਜੀਠਾ ਤੋਂ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਬਹੁਤ ਵਧੀਆ ਲੱਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੈਂ ਆਪਣੇ ਸਕੂਲ ਦੇ ਪ੍ਰੋਗਰਾਮ ਵਿੱਚ ਜਾਂਦੀ ਹੁੰਦੀ ਸੀ। ਜਿੱਥੇ ਸਾਨੂੰ ਇਨਾਮ ਮਿਲਦੇ ਹੁੰਦੇ ਸਨ ਪਰ ਅੱਜ ਇਸ ਮੌਕੇ ਬਹੁਤ ਖੁਸ਼ੀ ਮਹਿਸੂਸ ਹੋਈ ਹੈ ਕਿਉਂਕਿ ਅੱਜ ਪਹਿਲੀ ਵਾਰ ਬੱਚਿਆਂ ਨੂੰ ਇਨਾਮ ਵੰਡਣ ਦਾ ਮੌਕਾ ਮਿਲਿਆ ਹੈ।
ਬੱਚਿਆਂ ਲਈ ਸੀ ਵਿਸ਼ੇਸ਼ ਸਮਾਰੋਹ: ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਕੂਲ ਪ੍ਰਿੰਸੀਪਲ ਅਮਨਦੀਪ ਕੌਰ ਨੇ ਕਿਹਾ ਕਿ ਅੱਜ ਦਾ ਸਮਾਰੋਹ ਵਿਸ਼ੇਸ਼ ਤੌਰ ਤੇ ਉਨ੍ਹਾਂ ਬੱਚਿਆਂ ਲਈ ਸੀ। ਜਿਨ੍ਹਾਂ ਨੇ ਸਾਲ ਭਰ ਵੱਖ-ਵੱਖ ਐਕਟੀਵਿਟੀ ਵਿੱਚ ਹਿੱਸਾ ਲੈ ਕੇ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਉਹ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਦੇ ਬਹੁਤ ਧੰਨਵਾਦੀ ਹਨ। ਜਿੰਨ੍ਹਾਂ ਨੇ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢਿਆ ਅਤੇ ਚੰਗਾ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ: Amritsar Police solved Case: ਪੁਲਿਸ ਨੇ ਚੋਰੀ ਦਾ ਕੇਸ 24 ਘੰਟਿਆ ਵਿੱਚ ਸੁਲਝਾਇਆ, ਚੋਰ ਨੂੰ ਕੀਤਾ ਕਾਬੂ
ਇਹ ਵੀ ਪੜ੍ਹੋ: Protest against amritsar police: ਮਹਿਲਾ ਡਾਕਟਰ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ ਨਹੀਂ ਮਿਲਿਆ ਇਨਸਾਫ, ਸੜਕਾਂ 'ਤੇ ਉਤਰਿਆ ਦਲਿਤ ਸਮਾਜ