ਅੰਮ੍ਰਿਤਸਰ: ਜਿਵੇਂ ਹੀ 2022 ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਹਰ ਇਕ ਸਿਆਸੀ ਪਾਰਟੀ ਹੁਣ ਲੋਕਾਂ ਨੂੰ ਲੁਭਾਵਨੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਿਆ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਜਿਸ ਤੋਂ ਬਾਅਦ ਸੋਮਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਯੂਥ ਪ੍ਰਧਾਨ ਬਰਨਾਲਾ ਤੋਂ ਐਮ.ਐਲ.ਏ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀਆਂ ਮਹਿਲਾਵਾਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਦੇ ਵਿਚਾਰ ਸੁਣੇ ਗਏ। ਇਸ ਦੌਰਾਨ ਜਦੋਂ ਯੂਥ ਆਮ ਆਦਮੀ ਪਾਰਟੀ ਦੇ ਆਗੂ ਮੀਤ ਹੇਅਰ ਮਹਿਲਾਵਾਂ ਨੂੰ ਸੰਬੋਧਨ ਕਰਨ ਲੱਗੇ।
ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ (MLA Gurmeet Singh Meet Hair) ਨੇ ਕਿਹਾ ਕਿ ਜਦੋਂ ਵਿਦੇਸ਼ਾਂ ਵਿੱਚ ਵਿਦੇਸ਼ੀ ਸਰਕਾਰ ਉੱਥੋਂ ਦੀਆਂ ਰਹਿਣ ਵਾਲੀਆਂ ਮਹਿਲਾਵਾਂ ਨੂੰ ਸੋਸ਼ਲ ਸਕਿਉਰਿਟੀ ਦੇ ਸਕਦੀ ਹੈ ਤਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਸੀਂ ਵੀ ਮਹਿਲਾਵਾਂ ਨੂੰ ਸੋਸ਼ਲ ਸਕਿਉਰਿਟੀ ਦੇ ਸਕਦੇ ਹਾਂ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਹੁਣ ਖੇਤੀ ਸੁਧਾਰ ਕਾਨੂੰਨ ਰੱਦ ਕੀਤੇ ਹਨ। ਉਨ੍ਹਾਂ ਕੋਲੋਂ ਕਿਸਾਨਾਂ ਦੀਆਂ ਗੱਲਾਂ ਦਾ ਜਵਾਬ ਨਹੀਂ ਅਤੇ 700 ਤੋਂ ਵੱਧ ਹੋਈਆਂ, ਕਿਸਾਨਾਂ ਦੀਆਂ ਸ਼ਹੀਦੀਆਂ ਦਾ ਕੇਂਦਰ ਸਰਕਾਰ ਕੋਲ ਜੁਆਬ ਨਹੀਂ ਸੀ। ਜਿਸ ਦੇ ਕਰਕੇ ਉਨ੍ਹਾਂ ਮਜਬੂਰਨ ਇਨ੍ਹਾਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰ ਦਿੱਤਾ।
ਇਸ ਦੇ ਅੱਗੇ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਹੁਣ ਸਿਰਫ਼ ਡਰਾਮੇਬਾਜ਼ੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਅਗਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਨਾਲ ਹਮਦਰਦੀ ਹੈ ਤਾਂ ਨਵਜੋਤ ਸਿੰਘ ਸਿੱਧੂ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਏ ਨਾ ਕਿ ਸਿਰਫ਼ ਗੱਲਾਂ ਕਰਕੇ ਪੰਜਾਬ ਦਾ ਸਮਾਂ ਨਾ ਖ਼ਰਾਬ ਕਰੇ, ਅੱਗੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਸਪੀਚਾਂ ਚੋਂ ਅੱਜ ਤੱਕ ਸਿਰਫ਼ ਕੋਈ ਕੰਮ ਦੀ ਗੱਲ ਵੀ ਸੁਣਨ ਨੂੰ ਨਹੀਂ ਮਿਲੀ, ਸਿਰਫ਼ ਉਹ ਬੇਫਜ਼ੂਲ ਗੱਲਾਂ ਕਰਦੇ ਹੀ ਦਿਖਾਈ ਦਿੱਤੇ ਹਨ।
ਇਹ ਵੀ ਪੜੋ:- ਐਲਾਨ ਕਰਨ ਲਈ ਹੀ ਮਸ਼ਹੂਰ ਹਨ ਮੁੱਖ ਮੰਤਰੀ ਚੰਨੀ: ਮੀਤ ਹੇਅਰ