ਅੰਮ੍ਰਿਤਸਰ: ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੇ ਯੁੱਧ (Ongoing war between Russia and Ukraine) ਦੌਰਾਨ ਜਿੱਥੇ ਇਨ੍ਹਾਂ ਦੇਵਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਭਾਰਤ ਤੋਂ ਲੱਖਾਂ ਦੀ ਤਦਾਦ ਵਿੱਚ ਯੂਕਰੇਨ ਗਏ ਵਿਦਿਆਰਥੀਆਂ (Students who went to Ukraine) ਦੀਆਂ ਵੀ ਮੁਸ਼ਕਲਾਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਹਾਲਾਂਕਿ ਉੱਥੇ ਫਸੇ ਵਿਦਿਆਰਥੀਆਂ (Students) ਵੱਲੋਂ ਲਗਾਤਾਰ ਵੀਡੀਓ ਵਾਇਰਲ ਕਰਕੇ ਮਦਦ ਦੀ ਗੁਹਾਰ (Seek help because the video went viral) ਲਗਾਈ ਜਾ ਰਹੀ ਹੈ। ਯੂਕਰੇਨ ਵਿੱਚ ਫਸੀ ਭਾਰਤੀ ਵਿਦਿਆਰਥੀਆਂ (Indian students stranded in Ukraine) ਵਿੱਚੋਂ ਅਜਨਾਲਾ ਦੀ ਰਹਿਣ ਵਾਲੀ ਐੱਮ.ਬੀ.ਬੀ.ਐੱਸ ਦੀ ਵਿਦਿਆਰਥਣ ਦਮਨਜੋਤ ਕੌਰ ਦੇ ਪਰਿਵਾਰ ਨਾਲ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਮੁਲਾਕਾਤ ਕਰਕੇ ਉਸ ਦਾ ਹਾਲ ਚਾਲ ਜਾਣਿਆ ਗਿਆ।
ਇਸ ਮੌਕੇ ਵਿਧਾਇਕ ਵੱਲੋਂ ਆਪਣੇ ਵੱਲੋਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਯੂਕਰੇਨ ਦੇ ਤਾਜ਼ਾ ਹਾਲਤਾ ਸਬੰਧੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ (MLA Harpartap Singh Ajnala) ਨਾਲ ਜਾਣਕਾਰੀ ਸਾਂਝੀ ਕਰਦਿਆਂ ਦਮਨਜੋਤ ਕੌਰ ਦੇ ਪਿਤਾ ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਸ ਸਮੇਂ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੇ ਹਾਲਾਤ ਦਿਨੋਂ-ਦਿਨ ਮਾੜੇ ਹੁੰਦੇ ਜਾ ਰਹੇ ਹਨ, ਪਰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਮਦਦ (Punjab and Central Government help students) ਲਈ ਕੁਝ ਵੀ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਦੱਸਿਆ ਕਿ ਯੁੱਧ ਦੌਰਾਨ ਜ਼ਖ਼ਮੀ ਹੋਣ ਵਾਲੇ ਯੂਕਰੇਨ ਦੇ ਸੈਨਿਕਾਂ ਦੇ ਇਲਾਜ ਲਈ ਭਾਰਤੀ ਵਿਦਿਆਰਥੀਆਂ ਨੂੰ ਅੱਗੇ ਆਉਣ ਲਈ ਕਿਹਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਣਬੁਝ ਕੇ ਤੰਗ ਪ੍ਰੇਸ਼ਾਨ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਖਾਰਕੀਵ ਸ਼ਹਿਰ ਵਿੱਚ ਰਹਿ ਰਹੇ ਵਿਦਿਆਰਥੀਆਂ ਨੂੰ 48 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ ਕਿ ਇਸ ਸ਼ਹਿਰ ਨੂੰ ਛੱਡ ਕੇ ਸੈਂਕੜੇ ਕਿਲੋਮੀਟਰ ਦੂਰ ਰੇਲ ਗੱਡੀ ਰਾਹੀਂ ਹੋਰ ਕਿਸੇ ਸ਼ਹਿਰ ਜਾਣ ਲਈ ਕਿਹਾ ਜਾ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੀ ਯੂਕਰੇਨ ਵਿੱਚ ਫਸੇ ਪੰਜਾਬ ਨਾਲ ਸਬੰਧਤ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ-ਕੁੜੀਆ ਯੂਕਰੇਨ ਵਿੱਚ ਪੜ੍ਹਨ ਲਈ ਗਏ ਸਨ, ਪਰ ਬਦਕਿਸਮਤੀ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਯੁੱਧ ਲੱਗਣ ਕਾਰਨ ਸਾਰੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿੱਚੇ ਛੱਡ ਕੇ ਵਾਪਸ ਭਾਰਤ ਪਰਤਣਾ ਪੈ ਰਿਹਾ ਹੈ।
ਉਨ੍ਹਾਂ ਭਾਰਤ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਤੁਰੰਤ ਸੁਰੱਖਿਅਤ ਭਾਰਤ ਵਾਪਸ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਪੰਜਾਬ ਨਾਲ ਸਬੰਧਤ ਵਿਦਿਆਰਥੀਆਂ ਨੂੰ ਦਿੱਲੀ ਜਾਂ ਹੋਰਨਾਂ ਰਾਜਾਂ ਦੇ ਹਵਾਈ ਅੱਡਿਆਂ ‘ਤੇ ਲੈ ਕੇ ਆਉਣ ਦੀ ਬਜਾਏ ਸਿੱਧੀਆਂ ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਲਿਆਂਦਾ ਜਾਵੇ, ਤਾਂ ਜੋ ਉਨ੍ਹਾਂ ਨੂੰ ਭਾਰਤ ਵਾਪਸ ਪਰਤਣ ਸਮੇਂ ਆਪਣੇ ਘਰਾਂ ਤੱਕ ਪਹੁੰਚਣ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ:ਰੂਸ ਯੂਕਰੇਨ ਯੁੱਧ ਵਿਚਾਲੇ ਭਾਰਤੀ ਵਿਦਿਆਰਥੀ ਦੀ ਮੌਤ, ਵਿਰੋਧੀ ਪਾਰਟੀਆਂ ਨੇ ਘੇਰੀ ਕੇਂਦਰ ਸਰਕਾਰ