ਅੰਮ੍ਰਿਤਸਰ:ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਸਾਰਿਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨਾਲ ਤੇਜ਼ੀ ਨਾਲ ਰਾਬਤਾ ਵਧਾਇਆ ਜਾ ਰਿਹਾ ਹੈ। ਸੱਤਧਾਰੀ ਪਾਰਟੀਆਂ ਦੇ ਨੇਤਾਵਾਂ ਵੱਲੋ ਵੀ ਰਹਿੰਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ। ਇਸੇ ਤਹਿਤ ਅੰਮ੍ਰਿਤਸਰ ਦਿਹਾਤੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋਂ ਅੱਜ ਪਿੰਡਾਂ ਦੇ ਵਿੱਚ ਕੀਤੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਬਾਈਟ ਵਿਧਾਇਕ ਸੰਤੋਖ ਸਿੰਘ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਹਲਕੇ ਅਧੀਨ ਪੈਂਦਾ ਪਿੰਡ ਵੜੈਚ ਜੋਂ ਕਿ ਵਿਸ਼ਵ ਪ੍ਰਸਿੱਧ ਡੇਰਾ ਬਿਆਸ ਦੇ ਬਿਲਕੁਲ ਨੇੜੇ ਹੈ ਉਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਈ ਵਿਕਾਸ ਕਾਰਜ ਕੀਤੇ ਗਏ ਹਨ। ਜਿਸ ਤਹਿਤ ਨਵੀਆਂ ਇੰਟਰਲਾਕ ਟਾਇਲਾਂ ਨਾਲ਼ ਗਲੀਆਂ ਬਣਾਈਆਂ ਗਈਆਂ ਹਨ ਜਿਸ ਦਾ ਉਦਘਾਟਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ:- ਬੇਰੁਜ਼ਗਾਰ ਅਧਿਆਪਕਾਂ 'ਤੇ ਵਰਾਈਆ ਡਾਂਗਾਂ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ