ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੱਲੋਂ ਗ਼ਰੀਬ ਅਤੇ ਵਿਕਲਾਂਗ ਲੋਕਾਂ ਲਈ ਇੱਕ ਵੱਖਰੀ ਮੁਹਿੰਮ ਛੇੜੀ ਗਈ ਹੈ। ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿੱਚ ਬਾਬਾ ਬਕਾਲਾ ਦੇ ਵਿਧਾਇਕ (MLA of Baba Bakala) ਦਲਬੀਰ ਸਿੰਘ ਟੌਂਗ ਵਿਕਲਾਂਗ ਲੋਕਾਂ ਨਾਲ ਮੁਲਾਕਾਤ ਕਰਨ ਵਾਸਤੇ ਪਹੁੰਚੇ। ਉੱਥੇ ਹੀ ਉਨ੍ਹਾਂ ਵੱਲੋਂ ਵਿਕਲਾਂਗ ਲੋਕਾਂ ਦੇ ਹਾਲ-ਚਾਲ ਜਾਣਿਆ ਗਿਆ ਅਤੇ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਵੇਰ ਤੋਂ ਖੱਜਲ-ਖੁਆਰ ਹੋ ਰਹੇ ਵਿਕਲਾਂਗ ਲੋਕਾਂ ਵੱਲੋਂ ਵੀ ਵਿਧਾਇਕ ਦੇ ਖ਼ਿਲਾਫ਼ ਗੁੱਸਾ ਸਾਫ਼ ਵੇਖਣ ਨੂੰ ਮਿਲ ਰਿਹਾ ਸੀ, ਉੱਥੇ ਹੀ ਆਮ ਅਤੇ ਵਿਕਲਾਂਗ ਲੋਕਾਂ ਦਾ ਕਹਿਣਾ ਸੀ, ਕਿ ਪਹਿਲਾਂ ਗੁਰਦੁਆਰਾ ਸਾਹਿਬ ਦੇ ਵਿੱਚ ਇਨ੍ਹਾਂ ਵੱਲੋਂ ਅਨਾਊਂਸਮੈਂਟ ਕਰਾਈ ਜਾਂਦੀ ਹੈ, ਕਿ ਟਰਾਈ ਸਾਈਕਲ ਦਿੱਤੇ ਜਾਣਗੇ, ਪਰ ਇਸ ਤਰ੍ਹਾਂ ਦਾ ਕੋਈ ਵੀ ਪ੍ਰਬੰਧ ਅਜੇ ਤੱਕ ਨਜ਼ਰ ਨਹੀਂ ਆ ਰਿਹਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ (Aam Aadmi Party MLA) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ, ਕਿ ਜੋ ਵਾਅਦੇ ਪੰਜਾਬ ਦੀ ਸਰਕਾਰ (Punjab Govt) ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨ, ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਦੂਸਰੀਆਂ ਪਾਰਟੀਆਂ ‘ਤੇ ਬੋਲਦੇ ਹੋਏ ਕਿਹਾ ਕਿ ਅਕਸਰ ਇਹ ਦੂਸਰੀਆਂ ਪਾਰਟੀਆਂ ਚੋਣਾਂ ਦੇ ਅਖੀਰਲੇ 3 ਮਹੀਨਿਆਂ ਵਿੱਚ ਘਰੋਂ ਬਾਹਰ ਨਿਕਲਦੀਆਂ ਸਨ, ਪਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਇਹ ਫਰਤੂਲੀ ਸਰਕਾਰ ਹੈ, ਜੋ 3 ਮਹੀਨਿਆਂ ‘ਚੋਂ ਹੀ ਆਪਣੇ ਵਾਅਦੇ ਪੂਰੇ ਕਰਨ ਵਿੱਚ ਲੱਗ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜੋ ਵਾਅਦੇ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi Party) ਨੇ ਚੋਣਾਂ ਤੋਂ ਪਹਿਲਾਂ ਕੀਤੇ ਸਨ, ਉਨ੍ਹਾਂ ਨੂੰ ਵੀ ਪੂਰਾ ਕਰਨ ਵਿੱਚ ਪੰਜਾਬ ਸਰਕਾਰ (Punjab Govt) ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਨ ਮਾਨ (Chief Minister Bhagwan Maan) ਦੀ ਅਗਵਾਈ ਵਾਲੀ ਸਰਕਾਰ ਨੇ ਕੁਝ ਵਾਅਦੇ ਤਾਂ ਪੂਰੇ ਕਰ ਦਿੱਤੇ ਹਨ ਅਤੇ ਕੁਝ ਕੁ ਵਾਅਦੇ ਬਹੁਤ ਹੀ ਜਲਦ ਹੀ ਪੂਰੇ ਕੀਤੇ ਜਾਣਗੇ।
ਇਹ ਵੀ ਪੜ੍ਹੋ: ਅੰਮ੍ਰਿਤਸਰ ਏਅਰਪੋਰਟ ਪਹੁੰਚੇ CWG 2022 ਦੇ ਖਿਡਾਰੀ, ਪਰਿਵਾਰ ਸਣੇ ਲੋਕਾਂ ਨੇ ਕੀਤਾ ਭਰਵਾਂ ਸਵਾਗਤ