ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਪੂਰਾ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕਿ ਕੇਂਦਰ ਸਰਕਾਰ ’ਤੇ ਖੇਤੀ ਕਾਨੂੰਨਾਂ ਰੱਦ ਕਰਵਾਉਣ ਲਈ ਹੋਰ ਦਬਾਅ ਪਾਇਆ ਜਾ ਸਕੇ। ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ਹਿਰ ਵਾਸੀਆਂ ਨੂੰ ਸੂਚਿਤ ਕੀਤਾ ਗਿਆ ਤੇ ਉਨ੍ਹਾਂ ਦਾ ਸਮਰਥਨ ਮੰਗਿਆ ਗਿਆ।
ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਅਸੀਂ ਸ਼ਹਿਰ ਵਾਸੀਆਂ ਨੂੰ ਅਪੀਲ ਕਰ ਰਹੇ ਹਾਂ ਕੀ ਭਲਕੇ 6 ਵਜੇ ਤੋਂ ਸ਼ਾਮ 6 ਵਜੇ ਤਕ ਦੁਕਾਨਾਂ ਬੰਦ ਰੱਖੀਆਂ ਜਾਣ ਤੇ ਬੰਦ ’ਚ ਸਾਥ ਦਿੱਤਾ ਜਾਵੇ।
ਉਹਨਾਂ ਨੇ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡ ਵਾਸੀਆਂ ਨੂੰ ਵੀ ਮਾਰਚ ਰਾਹੀਂ ਅਪੀਲ ਕੀਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ ਤਾਂ ਜੋ ਕੇਂਦਰ ਨੂੰ ਇਹ ਪਤਾ ਲੱਗ ਸਕੇ ਕਿ ਸਾਰਾ ਭਾਰਤ ਇਹਨਾਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਹੈ।
ਇਹ ਵੀ ਪੜੋ: ਇੰਡਸ ਜਲ ਸੁਰੱਖਿਆ ਕਮਿਸ਼ਨ ਦਾ ਪਾਕਿਸਤਾਨੀ ਵਫ਼ਦ ਦਰਬਾਰ ਸਾਹਿਬ ਵਿਖੇ ਹੋਇਆ ਨਤਮਸਤਕ