ਅੰਮ੍ਰਿਤਸਰ: ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਬੁੱਧਵਾਰ ਨੂੰ ਮੋਕ ਡਰਿੱਲ ਕੀਤੀ ਗਈ। ਜਿਸ ਮੋਕ ਡਰਿੱਲ ਵਿੱਚ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿੱਚ ਸਥਿਤੀ ਨੂੰ ਕਿਵੇਂ ਕਾਬੂ ਕਰਨਾ ਹੈ, ਇਸ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਹ ਮੋਕ ਡਰਿੱਲ ਅੰਮ੍ਰਿਤਸਰ ਦੇ ਇਤਿਹਾਸਕ ਬਾਗ ਵਿੱਚ ਅੰਮ੍ਰਿਤਸਰ ਦੀ ਜਿਲ੍ਹਾ ਪੁਲਿਸ, ਫੌਜ ਅਤੇ NDRF ਦੀਆਂ ਟੀਮਾਂ ਨਾਲ ਅਭਿਆਸ ਕੀਤਾ ਗਿਆ।
ਇਸ ਮੌਕੇ ਕਮਾਂਡਰ ਰਿਸ਼ੀ ਮਹਾਜਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਇੱਕ ਇਤਿਹਾਸਕ ਬਾਗ ਹੈ, ਜਿਸ ਕਾਰਨ ਹਰ ਰੋਜ਼ ਹਜ਼ਾਰਾਂ ਦੀ ਗਿਣਤੀ 'ਚ ਸੈਲਾਨੀ ਇੱਥੇ ਪਹੁੰਚਦੇ ਹਨ, ਜਿਨ੍ਹਾਂ ਨੂੰ ਐਮਰਜੈਂਸੀ ਵਿੱਚ ਨਜਿੱਠਣ ਲਈ ਕਾਬੂ ਜ਼ਿਲ੍ਹਾ ਪੁਲਿਸ ਅਤੇ ਐਨ.ਡੀ.ਆਰ.ਐਫ ਦੀਆਂ ਟੀਮਾਂ ਨਾਲ ਅਭਿਆਸ ਕੀਤਾ ਗਿਆ। ਐਮਰਜੈਂਸੀ ਸਥਿਤੀਆਂ ਦੇ ਨਾਲ-ਨਾਲ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਹਾਲਾਤਾਂ ਵਿੱਚ ਸੰਜਮ ਤੋਂ ਕੰਮ ਲੈਣ, ਪ੍ਰਸ਼ਾਸਨ ਅਤੇ ਅਧਿਕਾਰੀਆਂ ਨੂੰ ਸਹਿਯੋਗ ਦੇਣ। ਇਸ ਮੌਕੇ ਅੰਮ੍ਰਿਤਸਰ ਦੇ ਐਸ.ਡੀ.ਐਮ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
ਇਸ ਤੋਂ ਇਲਾਵਾਂ ਰਿਸ਼ੀ ਮਹਾਂਜਨ ਨੇ ਕਿਹਾ ਕਿ ਸਕੂਲਾਂ ਵਿੱਚ ਵੀ ਸਾਡੀਆਂ ਟੀਮਾਂ ਵੱਲੋਂ ਸੇਫ਼ਟੀ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਸਕੂਲ ਦੇ ਬੱਚਿਆਂ ਨੂੰ ਵੀ ਸੇਫ਼ਟੀ ਦੀ ਜਾਣਕਾਰੀ ਹੋ ਸਕੇ।
ਇਹ ਵੀ ਪੜੋ:- IAF Chopper crash: ਗਰੁੱਪ ਕੈਪਟਨ ਵਰੁਣ ਸਿੰਘ ਦਾ ਹੋਇਆ ਦੇਹਾਂਤ