ਅਜਨਾਲਾ: ਭਾਰਤ ਦੇ ਵੱਖ-ਵੱਖ ਸੂਬਿਆ ਵਿੱਚ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆ ਨੂੰ ਲੈਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ (Central Government) ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਨ੍ਹਾਂ ਹਮਲਿਆ ਨੂੰ ਲੈਕੇ ਕਈ ਸਿਆਸੀ ਪਾਰਟੀਆਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਤੋਂ ਅਸਤੀਫ਼ਾ ਵੀ ਮੰਗਿਆ ਗਿਆ ਹੈ। ਜੰਮੂ-ਕਸ਼ਮੀਰ ਵਿੱਚ ਸਿੱਖ ਤੇ ਹਿੰਦੂ ਅਧਿਆਪਕ ‘ਤੇ ਹੋਏ ਹਮਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਨੇ ਕੇਂਦਰ ਸਰਕਾਰ (Central Government) ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ (Modi government) ਦੇਸ਼ ‘ਚ ਸੁਰੱਖਿਆ ਵਿੱਚ ਫੇਲ੍ਹ ਸਾਬਿਤ ਹੋਈ ਹੈ।
ਦੇਸ਼ ਵਿੱਚ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਤੰਗ ਆ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਕਸ਼ਮੀਰ ‘ਚ ਅੱਤਿਆਚਾਰ ਨੂੰ ਰੋਕਣ ਲਈ ਕੇਂਦਰ ਸਰਕਾਰ (Central Government) ਵੱਲੋਂ ਨੋਟਬੰਦੀ ਨੂੰ ਇੱਕ ਕਾਰਨ ਦਸਿਆ ਜਾ ਰਿਹਾ ਸੀ, ਪਰ ਨੋਟਬੰਦੀ ਹੋਣ ਤੋਂ ਬਾਅਦ ਵੀ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਮੋਦੀ ਸਰਕਾਰ ਦੀ ਨਾਕਾਮੀ ਨੂੰ ਸਿੱਧ ਕਰਦਾ ਹੈ।
ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਤੋਂ ਦੇਸ਼ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਕਾਰਪੋਰੇਟ ਘਰਾਣਿਆ ਨੂੰ ਲਾਭ ਪਹਚਾਉਣ ਲਈ ਦੇਸ਼ ਵਿੱਚ ਮਹਿੰਗਾਈ ਕਰਨ ਦੇ ਇਲਜ਼ਾਮ ਲਗਾਏ ਹਨ।
ਇਸ ਮੌਕੇ ਕਿਸਾਨੀ ਅੰਦੋਲਨ ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਤਾਂ ਜੋ ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ ਲੰਬੇ ਸਮੇਂ ਤੋਂ ਬੈਠੇ ਲੋਕ ਦੀਵਾਲੀ ਆਪਣੇ ਘਰੇ ਮਨਾ ਸਕਣ।
2022 ਦੀਆਂ ਵਿਧਾਨ ਸਭਾ ਚੋਣਾਂ ‘ਤੇ ਬੋਲਦਿਆ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਸਰਕਾਰ ਬਣਨ ਜਾ ਰਹੀ ਹੈ। ਸਰਕਾਰ ਬਣਦੇ ਹੀ ਉਨ੍ਹਾਂ ਨੇ ਅਕਾਲੀ ਦਲ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆ ਨੂੰ ਸਿਮਤ ਸਮੇਂ ਵਿੱਚ ਪੂਰਾ ਕਰਨ ਦਾ ਵੀ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ