ETV Bharat / state

ਮਾਂ-ਧੀ ਨੇ ਨਿਗਲਿਆ ਸਲਫ਼ਾਸ, ਮੌਤ - ਅੰਮ੍ਰਿਤਸਰ

ਅੰਮ੍ਰਿਤਸਰ ਦੇ ਹੁਕਮ ਸਿੰਘ ਰੋਡ 'ਤੇ ਮਾਂ-ਧੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ। ਮ੍ਰਿਤਕ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਸੀ ਡਿਪ੍ਰੈਸ਼ਨ ਦਾ ਸ਼ਿਕਾਰ।

Double Sucide in ASR
author img

By

Published : May 27, 2019, 11:11 PM IST

ਅੰਮ੍ਰਿਤਸਰ: ਅੰਮ੍ਰਿਤਸਰ ਦੇ ਹੁਕਮ ਸਿੰਘ ਰੋਡ 'ਤੇ ਮਾਂ-ਧੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਡਿਪ੍ਰੈਸ਼ਨ ਵਿੱਚ ਸੀ ਜਿਸ ਕਾਰਨ ਉਸ ਨੇ ਸਲਫ਼ਾਸ ਖਾ ਲਈ ਅਤੇ ਪਤਨੀ ਨੂੰ ਤੜਫਦੇ ਵੇਖ ਬੇਟੀ ਨੇ ਵੀ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਵੇਖੋ ਵੀਡੀਓ
ਮ੍ਰਿਤਕਾਂ ਦੀ ਪਛਾਣ ਸੰਤੋਸ਼ ਕੁਮਾਰੀ ਤੇ ਉਨ੍ਹਾਂ ਦੀ ਬੇਟੀ ਸ਼ਿਲਪਾ ਸ਼ਰਮਾ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਕਰ ਦਿੱਤੀ ਹੈ। ਬਿਜਲੀ ਬੋਰਡ ਵਿੱਚ ਕੰਮ ਕਰਨ ਵਾਲੇ ਨਰੇਸ਼ ਸ਼ਰਮਾ ਨੇ ਦੱਸਿਆ ਕਿ ਉਸ ਦੀ ਪਤਨੀ ਡਿਪ੍ਰੈਸ਼ਨ ਦਾ ਸ਼ਿਕਾਰ ਸੀ ਜਿਸ ਦਾ ਇਲਾਜ ਵੀ ਚੱਲ ਰਿਹਾ ਸੀ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਘਰ ਰਾਤ ਨੂੰ ਝਗੜਾ ਹੋਇਆ ਸੀ ਜਿਸ ਕਾਰਨ ਦੋਵੇਂ ਤਨਾਅ ਵਿਚ ਸੀ।ਪੁਲਿਸ ਅਧਿਕਾਰੀ ਪ੍ਰਸ਼ੋਤਮ ਕੁਮਾਰ ਦਾ ਕਹਿਣਾ ਹੈ ਕਿ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਰਿਪੋਰਟ ਆਉਣ 'ਤੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

Intro:Body:

Double Sucide in ASR

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.