ਅੰਮ੍ਰਿਤਸਰ : ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਵਿਖੇ ਇੱਕ ਨੌਜਵਾਨ ਨੇ ਨਸ਼ੇ ਦੀ ਹਾਲਤ ਵਿੱਚ ਆਪਣੇ ਮਾਂ ਪਿਓ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਉਸਨੇ ਸ਼ਰਾਬ ਦੇ ਨਸ਼ੇ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਮੌਕੇ ਉੱਤੇ ਪਹੁੰਚ ਕੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਸ਼ਰਾਬ ਦੇ ਨਸ਼ੇ ਵਿੱਚ ਕੀਤਾ ਕਤਲ : ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੋਵੇਂ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਵਿੱਚ ਵਿਆਹ ਸੀ ਅਤੇ ਲੜਕੇ ਨੇ ਸ਼ਰਾਬ ਜ਼ਿਆਦਾ ਪੀ ਲਈ ਸੀ ਅਤੇ ਮਾਂ ਪਿਓ ਘਰ ਆਉਣ ਨੂੰ ਕਹਿ ਰਹੇ ਸੀ ਪਰ ਇਸ ਗੱਲ ਤੋਂ ਉਸਨੇ ਗੁੱਸਾ ਖਾ ਕੇ ਮਾਂ ਪਿਓ ਨੂੰ ਤਿੱਖੇ ਸਰੀਏ ਦੇ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਮਾਤਾ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ ਅਤੇ ਉਸਦੇ ਪਿਤਾ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਦਾਖਿਲ ਕਰਵਾਈਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਵੱਲੋਂ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਦੋਵੇਂ ਮ੍ਰਿਤਕ ਦੇਹਾਂ ਨੂੰ ਕਬਜੇ ਵਿੱਚ ਲੇਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
- Firing On Police Inspector Update:ਪੁਲਿਸ ਇੰਸਪੈਕਟਰ 'ਤੇ ਫਾਇਰਿੰਗ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ,ਸੀਸੀਟੀਵੀ ਖੰਗਾਲ ਰਹੀ ਪੁਲਿਸ, ਏਡੀਸੀਪੀ ਨੇ ਸਾਂਝੀ ਕੀਤੀ ਜਾਣਕਾਰੀ
- Raja warring vs CM Mann: ਰਾਜਾ ਵੜਿੰਗ ਤੇ ਸੀਐਮ ਮਾਨ ਵਿਚਾਲੇ ਝੋਨੇ ਦੀ ਐੱਮਐੱਸਪੀ ਨੂੰ ਲੈਕੇ ਟਵਿੱਟਰ ਵਾਰ, ਸੀਐੱਮ ਮਾਨ ਨੇ ਕਿਹਾ-ਕਾਹਲੀ ਨੇ ਡੋਬੀ ਕਾਂਗਰਸ
- Moga Police Distribute Helmets: ਮੋਗਾ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਸੜਕ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵੰਡੇ ਹੈਲਮੇਟ
ਮਾਂ ਪਿਓ ਉੱਤੇ ਕੀਤੇ ਨੌਜਵਾਨ ਪੁੱਤ ਨੇ ਕਈ ਵਾਰ : ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਸੂਚਨਾ ਮਿਲੀ ਸੀ ਕਿ ਪੰਧੇਰ ਕਲਾਂ ਵਿੱਚ ਇੱਕ ਪਰਿਵਾਰ ਦੇ ਦੋ ਜੀਆਂ ਦਾ ਕਤਲ ਹੋ ਗਿਆ ਹੈ। ਪੁਲਿਸ ਨੇ ਮੌਕੇ ਉੱਤੇ ਪੁਹੁੰਚ ਕੇ ਪਲਵਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਸਨੇ ਆਪਣੀ ਮਾਂ ਦੇ ਚਿਹਰੇ ਉੱਤੇ ਬਹੁਤ ਬੁਰੀ ਤਰ੍ਹਾਂ ਵਾਰ ਕੀਤੇ ਸਨ, ਜਿਸਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦੋਂਕਿ ਉਸਦੇ ਪਿਤਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਉਸਦੇ ਸਿਰ ਦੇ ਉੱਤੇ ਵੀ ਕਈ ਵਾਰ ਕੀਤੇ ਗਏ ਸਨ। ਇਹ ਨਸ਼ੇ ਦੀ ਹਾਲਤ ਵਿੱਚ ਚੁੱਕਿਆ ਗਿਆ ਕਦਮ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।