ਅੰਮ੍ਰਿਤਸਰ : ਜ਼ਿਲ੍ਹੇ ਦੇ ਥਾਣਾ ਲੋਪੋਕੇ ਦੇ ਅਧੀਨ ਪੈਂਦੇ ਪਿੰਡ ਕੱਕੜ ਦੇ ਵਿੱਚ ਨੀਂਦ ਗੋਲੀਆਂ ਖਾਣ ਨਾਲ 11 ਮਹੀਨੇ ਦੀ ਬੱਚੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਮ੍ਰਿਤਕ ਬੱਚੀ ਨਿਮਰਤ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ। ਉਸਨੇ ਇਲਜਾਮ ਲਗਾਇਆ ਕਿ ਉਸਦੀ 11 ਮਹੀਨੇ ਦੀ ਲੜਕੀ ਨੂੰ ਉਸਦੀ ਪਤਨੀ ਨੇ ਨੀਂਦ ਦੀਆਂ ਗੋਲੀਆਂ ਦੇ ਕੇ ਮਾਰ ਦਿੱਤਾ ਹੈ। ਉਨ੍ਹਾਂ ਦੱਸਿਆ ਉਸਦੀ ਪਤਨੀ ਦੇ ਪਿੰਡ ਦੇ ਹੀ ਮੁੰਡੇ ਨਾਲ਼ ਨਾਜਾਇਜ਼ ਸਬੰਧ ਸਨ ਅਤੇ ਉਹ ਅਕਾਸ਼ਦੀਪ ਨਾਂ ਦੇ ਉਸ ਮੁੰਡੇ ਨਾਲ ਘਰੋਂ ਚਲੀ ਗਈ ਸੀ।
ਪਿਤਾ ਨੇ ਲਗਾਏ ਗੰਭੀਰ ਇਲਜ਼ਾਮ : ਮ੍ਰਿਤਕ ਬੱਚੀ ਦੇ ਪਿਤਾ ਨੇ ਕਿਹਾ ਕਿ ਉਸਨੂੰ ਬੱਚੀ ਦੀ ਮੌਤ ਦਾ ਇਨਸਾਫ ਚਾਹੀਦਾ ਹੈ। ਉਸਦੇ ਪਿੰਡ ਦੇ ਸਾਰੇ ਲੋਕ ਉਸਦੇ ਗਵਾਹ ਹਨ ਕਿ ਉਸਦੀ ਪਤਨੀ ਦੇ ਗਲਤ ਸੰਬੰਧ ਹਨ, ਜਿਹਦੇ ਕਾਰਨ ਉਸਦੀ ਬੱਚੀ ਨੂੰ ਮਾਰਿਆ ਗਿਆ ਹੈ। ਪਿੰਡ ਦੇ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੀਰਾ ਸਿੰਘ ਦੀ ਪਤਨੀ ਦੇ ਕਿਸੇ ਲੜਕੇ ਦੇ ਨਾਲ ਨਾਜਾਇਜ਼ ਸਬੰਧ ਸਨ, ਜਿਸ ਦੇ ਚੱਲਦਿਆਂ ਉਹ ਘਰੋਂ ਭੱਜ ਗਈ ਤੇ ਬੱਚੀ ਨੂੰ ਨੀਂਦ ਦੀਆਂ ਗੋਲੀਆਂ ਦੇ ਦਿੱਤੀਆਂ ਅਤੇ ਬੱਚੀ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਵੀ ਬੱਚੀ ਦੀ ਮੌਤ ਦਾ ਇਨਸਾਫ ਮੰਗਿਆ ਹੈ।
ਬੱਚੀ ਦੀ ਮਾਂ ਨੇ ਨਕਾਰੇ ਇਲਜ਼ਾਮ : ਉੱਥੇ ਮ੍ਰਿਤਕ ਬੱਚੀ ਦੀ ਮਾਂ ਲਕਸ਼ਮੀ ਨੇ ਕਿਹਾ ਕਿ ਉਸ ਉੱਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਉਸਦੇ ਪਤੀ ਨੇ ਹੀ ਉਸਦੀ ਬੱਚੀ ਨੂੰ ਮਾਰਿਆ ਹੈ। ਉਸਨੇ ਕਿਹਾ ਕਿ ਉਸਦੀ ਬੱਚੀ ਆਪਣੇ ਪਿਤਾ ਨਾਲ ਰਹਿੰਦੀ ਸੀ। ਲਕਸ਼ਮੀ ਨੇ ਆਪਣੇ ਨਜਾਇਜ਼ ਸਬੰਧ ਨੂੰ ਸਿਰੇ ਤੋਂ ਹੀ ਨਕਾਰਦੇ ਹੋਏ ਕਿਹਾ ਉਸਦਾ ਕਿਸੇ ਨਾਲ ਕੋਈ ਸੰਬੰਧ ਨਹੀਂ ਹੈ। ਉਹ ਆਪਣੇ ਪੇਕੇ ਘਰ ਰਹਿ ਰਹੀ ਸੀ। ਉਸ ਉੱਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ।
- SGPC Delegation Meet Rajoana: ਰਾਜੋਆਣਾ ਨਾਲ ਮੁਲਾਕਾਤ ਨੂੰ ਲੈ ਕੇ ਬਵਾਲ ! ਜੇਲ੍ਹ ਪ੍ਰਸ਼ਾਸਨ ਨੇ ਅਕਾਲੀ ਦਲ ਵਫ਼ਦ ਨੂੰ ਮਿਲਣ ਤੋਂ ਰੋਕਿਆ
- ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ, ਹਰਿਆਣਾ ਤੋਂ ਜਥੇ ਦੇ ਨਾਲ ਗਿਆ ਸੀ ਮੱਥਾ ਟੇਕਣ
- ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ
ਉੱਥੇ ਹੀ ਥਾਣਾ ਲੋਪੋਕੇ ਤੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ 11 ਮਹੀਨੇ ਦੀ ਮ੍ਰਿਤਕ ਬੱਚੀ ਨਿਮਰਤਾ ਦੇ ਪਿਤਾ ਹੀਰਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦੀ ਬੱਚੀ ਦੀ ਮੌਤ ਹੋ ਗਈ ਹੈ। ਇਸ ਲਈ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।