ਅੰਮ੍ਰਿਤਸਰ: ਥਾਣਾ ਬਿਆਸ ਅਧੀਂਨ ਪੈਂਦੇ ਖੇਤਰ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਮੋੜ ਬਾਬਾ ਬਕਾਲਾ ਸਾਹਿਬ ਨੇੜੇ ਇੱਕ ਟੈਂਕਰ ਪਿੱਛੇ ਮੋਟਰਸਾਈਕਲ ਸਵਾਰ ਦੀ ਭਿਆਨਕ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਅੰਮ੍ਰਿਤਸਰ ਨਿਵਾਸੀ ਅਨਿਲ ਕੁਮਾਰ ਦੇ ਇੱਕ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ਬਾਬਾ ਬਕਾਲਾ ਮੋੜ ਤੋਂ ਇਹ ਪਹਿਲਾਂ ਹੈ, ਮੋਟਰਸਾਈਕਲ ਸਵਾਰ ਨੇ ਹੈਲਮਟ ਵੀ ਪਾਇਆ ਹੋਇਆ ਸੀ, ਅੱਗੇ ਜਾਦੇਂ ਤੇਲ ਦੇ ਟੈਂਕਰ ਨਾਲ ਮੋਟਰਸਾਈਕਲ ਚਾਲਕ ਦੀ ਅਚਾਨਕ ਟੱਕਰ ਹੋ ਜਾਣ ਕਾਰਣ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਦੇਹ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ, ਅਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰ ਤਫਤੀਸ਼ ਅਮਲ ਵਿੱਚ ਲਿਆਂਦੀ ਜਾਂ ਰਹੀ ਹੈ, ਉਸ ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:-ਭਾਖੜਾ ਨਹਿਰ 'ਚ ਵੈਕਸੀਨ ਮਾਮਲਾ: 2 ਕਰੋੜ ਦੀ ਨਕਦੀ ਸਮੇਤ 6 ਮੁਲਜ਼ਮ ਕਾਬੂ