ETV Bharat / state

ਗੁਰਜੀਤ ਔਜਲਾ ਨੇ ਕਿਸਾਨਾਂ ਨੂੰ ਰੇਲਵੇ ਟ੍ਰੈਕ ਖ਼ਾਲੀ ਕਰਨ ਦੀ ਕੀਤੀ ਅਪੀਲ - ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਰੇਲਵੇ ਟ੍ਰੈਕ 'ਤੇ ਬੈਠੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੂੰ ਪੰਜਾਬ ਅਤੇ ਬਾਰਡਰ ਬੈਲਟ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਰੇਲਵੇ ਟਰੈਕ ਤੁਰੰਤ ਖ਼ਾਲੀ ਕੀਤੇ ਜਾਣ ਦੀ ਅਪੀਲ ਕੀਤੀ ਹੈ।

ਗੁਰਜੀਤ ਔਜਲਾ ਨੇ ਕਿਸਾਨਾਂ ਨੂੰ ਰੇਲਵੇ ਟ੍ਰੈਕ ਖ਼ਾਲੀ ਕਰਨ ਦੀ ਕੀਤੀ ਅਪੀਲ

author img

By

Published : Dec 26, 2021, 8:37 PM IST

ਅੰਮ੍ਰਿਤਸਰ: ਦਿੱਲੀ ਅੰਦੋਲਨ ਫਤਹਿ ਕਰਨ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਪੱਕਾ ਮੋਰਚਾ ਖੋਲ੍ਹ ਲਿਆ ਸੀ, ਜਿਸ ਤਹਿਤ ਕਿਸਾਨਾਂ ਨੇ ਰੇਲਵੇ ਲਾਇਨ ਅੰਮ੍ਰਿਤਸਰ 'ਤੇ ਪੱਕਾ ਧਰਨਾ ਲਗਾਇਆ ਹੋਇਆ ਹੈ। ਜਿਸ 'ਤੇ ਟਿੱਪਟੀ ਕਰਦਿਆ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਰੇਲਾਂ ਨੂੰ ਰੋਕੇ ਜਾਣ ਦੀ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਤੋਂ ਇਲਾਵਾਂ ਰੇਲਵੇ ਟ੍ਰੈਕ 'ਤੇ ਬੈਠੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੂੰ ਪੰਜਾਬ ਅਤੇ ਬਾਰਡਰ ਬੈਲਟ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਰੇਲਵੇ ਟਰੈਕ ਤੁਰੰਤ ਖ਼ਾਲੀ ਕੀਤੇ ਜਾਣ ਦੀ ਅਪੀਲ ਕੀਤੀ ਹੈ।

ਗੁਰਜੀਤ ਔਜਲਾ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਲੋਕ ਪਹਿਲਾਂ ਹੀ ਗੰਭੀਰ ਆਰਥਿਕ ਮੰਦਹਾਲੀ ਵਿੱਚੋਂ ਨਿਕਲ ਰਹੇ ਹਨ, ਵਪਾਰੀ, ਉਦਯੋਗਪਤੀ ਅਤੇ ਮਜ਼ਦੂਰ ਹਰ ਵਰਗ ਨੂੰ ਰੇਲਾਂ ਬੰਦ ਹੋਣ ਕਾਰਨ ਆਰਥਿਕਤਾ ਦੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਮਨਵਾਉਣ ਦਾ ਇਹ ਤਰੀਕਾ ਜਾਇਜ਼ ਨਹੀਂ, ਸ਼ਾਂਤਮਈ ਪ੍ਰਦਰਸ਼ਨ ਕਰਨਾ ਲੋਕਤੰਤਰ ਵਿੱਚ ਹਰ ਕਿਸੇ ਦਾ ਹੱਕ ਹੈ, ਪਰ ਸੂਬੇ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਕੇ ਕੁੱਝ ਕਿਸਾਨ ਜਥੇਬੰਦੀਆਂ ਪੰਜਾਬ ਹਿਤੈਸ਼ੀ ਨਹੀਂ ਬਣ ਸਕਦੀਆਂ।

ਗੁਰਜੀਤ ਔਜਲਾ ਨੇ ਕਿਸਾਨਾਂ ਨੂੰ ਰੇਲਵੇ ਟ੍ਰੈਕ ਖ਼ਾਲੀ ਕਰਨ ਦੀ ਕੀਤੀ ਅਪੀਲ

ਉਨ੍ਹਾਂ ਕਿਹਾ ਕਿਸਾਨੀ ਦਾ ਵੱਡਾ ਮੁੱਦਾ ਤਿੰਨੇ ਖੇਤੀ ਬਿੱਲ ਵਾਪਸ ਹੋ ਚੁੱਕੇ ਹਨ, ਜੇ ਰਾਜ ਸਰਕਾਰ ਜਾਂ ਕੇਂਦਰ ਸਰਕਾਰ ਨਾਲ ਕਿਸੇ ਕਿਸਾਨ ਜਥੇਬੰਦੀ ਨੂੰ ਕੁੱਝ ਮੰਗਾਂ ਨੂੰ ਲੈ ਕੇ ਕੋਈ ਵਿਵਾਦ ਹੈ ਤਾਂ ਇਸ ਲਈ ਆਮ ਲੋਕਾਂ ਨੂੰ ਤੰਗ ਕਰਨਾ ਕਿੱਥੋਂ ਤੱਕ ਜਾਇਜ਼ ਹੈ।

ਇਸ ਤੋਂ ਇਲਾਵਾਂ ਗੁਰਜੀਤ ਔਜਲਾ ਨੇ ਕਿਹਾ ਕਿ ਸ਼ਹਿਰੀ ਲੋਕਾਂ ਨੇ ਆਪਣੇ ਕਾਰੋਬਾਰਾਂ ਦੀ ਪਰਵਾਹ ਨਾ ਕਰਦਿਆਂ ਕਿਸਾਨੀ ਸੰਘਰਸ਼ ਵਿੱਚ ਆਪਣਾ ਪੂਰਾ ਯੋਗਦਾਨ ਪਾਇਆ ਸੀ, ਪਰ ਕੋਰੋਨਾ ਦੀ ਮਾਰ ਤੋਂ ਬਾਅਦ ਕਿਸਾਨੀ ਸੰਘਰਸ਼ ਦੇ ਲੰਮੇ ਸਮੇਂ ਕਾਰਨ ਸੈਰ ਸਪਾਟਾ ਅਤੇ ਹੋਟਲ ਇੰਡਸਟਰੀ ਨੂੰ ਕਾਫ਼ੀ ਮਾਰ ਝੱਲਣੀ ਪਈ। ਰੇਲਵੇ ਟ੍ਰੈਕ ਬੰਦ ਹੋਣ ਕਾਰਨ ਖਾਦ ਦੀ ਸਮੱਸਿਆ ਨਾਲ ਵੀ ਦੋ-ਚਾਰ ਹੋਣਾ ਪੈ ਰਿਹਾ ਹੈ।

ਇਸ ਤੋਂ ਇਲਾਵਾਂ ਟੈਕਸੀ, ਆਟੋ ਰਿਕਸ਼ਾ, ਤੇ ਰਿਕਸ਼ਾ ਚਾਲਕ ਜਿਹੜੇ ਆਪਣੇ ਬੱਚਿਆਂ ਲਈ ਰੋਜ਼ੀ-ਰੋਟੀ ਕਮਾਉਂਦੇ ਸਨ, ਪਰ ਕਿਸਾਨਾਂ ਰੇਲਵੇ ਬੰਦ ਹੋਣ ਕਾਰਨ ਇਹ ਸ਼ਾਮ ਨੂੰ ਖਾਲੀ ਹੱਥੀਂ ਘਰ ਪਰਤਦੇ ਹਨ। ਜਿਹੜੇ ਸਰਕਾਰੀ ਜਾਂ ਪ੍ਰਾਈਵੇਟ ਮੁਲਾਜਮ, ਸਟੂਡੈਂਟ, ਆਰਮੀ ਜਵਾਨ ਟਰੇਨ ਰਾਹੀਂ ਸਫ਼ਰ ਕਰਦੇ ਸਨ, ਉਹਨਾਂ ਨੂੰ ਵੀ ਆਪਣੇ ਨਿੱਜੀ ਵਹੀਕਲ ਜਾਂ ਬੱਸਾਂ ਵਰਤਣੇ ਪੈ ਰਹੇ ਹਨ, ਜਿਸ ਨਾਲ ਭਰੀ ਅਸੁਵਿਧਾ ਹੋ ਰਹੀ ਹੈ।

ਇਹ ਵੀ ਪੜੋ:- ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਵਰ੍ਹਦੇ ਮੀਂਹ 'ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.