ETV Bharat / state

Gurjit Aujla Meet BJP Leader: ਭਾਜਪਾ ਆਗੂ ਦਾ ਹਾਲ ਜਾਨਣ ਪਹੁੰਚੇ ਗੁਰਜੀਤ ਔਜਲਾ ਨੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

author img

By

Published : Apr 22, 2023, 11:11 AM IST

ਅੰਮ੍ਰਿਤਸਰ ਵਿੱਚ ਭਾਜਪਾ ਆਗੂ ਬਲਵਿੰਦਰ ਸਿੰਘ ਅਜੇ ਵੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ, ਜਿੰਨਾ ਦਾ ਚਾਲ ਪੁੱਛਣ ਦੇ ਲਈ ਕਾਂਗਰਸ ਸਾਂਸਦ ਗੁਰਜੀਤ ਸਿੰਘ ਔਜਲਾ ਪਹੁੰਚੇ। ਗੁਰਜੀਤ ਔਜਲਾ ਨੇ ਭਾਜਪਾ ਆਗੂ ਨੂੰ ਹੌਂਸਲਾ ਦਿੱਤਾ ਤਾਂ ਉਥੇ ਹੀ ਸੂਬਾ ਸਰਕਾਰ ਨੂੰ ਵੀ ਖਰੀਆਂ ਖਰੀਆਂ ਸੁਣਾਈਆਂ।

Gurjit Aujla, who reached to know the condition of the BJP leader, narrated the facts to the state government
Gurjit Aujla Meet BJP Leader: ਭਾਜਪਾ ਨੇਤਾ ਦਾ ਹਾਲ ਜਾਨਣ ਪਹੁੰਚੇ ਗੁਰਜੀਤ ਔਜਲਾ ਨੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

ਅੰਮ੍ਰਿਤਸਰ: ਜੰਡਿਆਲਾ ਗੁਰੂ 'ਚ ਭਾਜਪਾ ਆਗੂ 'ਤੇ ਗੋਲੀ ਚੱਲਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਲਗਾਤਾਰ ਕਈ ਸਿਆਸੀ ਲੀਡਰ ਭਾਜਪਾ ਨੇਤਾ ਬਲਵਿੰਦਰ ਸਿੰਘ ਦਾ ਹਾਲ ਚਾਲ ਜਾਨਣ ਲਈ ਪਹੁੰਚ ਰਹੇ ਹਨ। ਉਥੇ ਹੀ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਵੀ ਨਿੱਜੀ ਹਸਪਤਾਲ 'ਚ ਪਹੁੰਚ ਕੇ ਭਾਜਪਾ ਨੇਤਾ ਦਾ ਹਾਲ-ਚਾਲ ਜਾਣਿਆ ਅਤੇ ਪੰਜਾਬ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ। ਇਸ ਮੌਕੇ ਗੁਰਜੀਤ ਔਜਲਾ ਨੇ ਦੱਸਿਆ ਕਿ ਪੰਜਾਬ ਵਿੱਚ ਅਮਨ ਕਾਨੂੰਨ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ ਅਤੇ ਇਸ ਦਾ ਨਤੀਜਾ ਤੁਸੀਂ ਜਲੰਧਰ ਚੋਣਾਂ ਵਿੱਚ ਵੇਖ ਸਕੋਗੇ।

ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ: ਗੁਰਜੀਤ ਔਜਲਾ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੀ ਕਈ ਜਗ੍ਹਾ 'ਤੇ ਲੁੱਟ ਖੋਹ ਦੀਆਂ ਵਾਰਦਾਤਾਂ ਅਤੇ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਹ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਸਾਂਸਦ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਉੱਤੇ ਜੰਮ ਕੇ ਨਿਸ਼ਾਨਾ ਸਾਧਿਆ ਔਜਲਾ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਚੁਕਾ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਵਿੱਚ ਰਹਿਮ ਲਈ ਮਜ਼ਬੂਰ ਹਨ ਉਨ੍ਹਾਂ ਕਿਹਾ ਕਿ ਜਲੰਧਰ ਜ਼ਮੀਨ ਚੋਂ ਆਵੇ। ਇਸ ਦਾ ਨਤੀਜਾ ਆਮ ਆਦਮੀ ਪਾਰਟੀ ਨੂੰ ਵੇਖਣ ਨੂੰ ਮਿਲ ਜਾਵੇਗਾ। ਉਹਨਾਂ ਕਿਹਾ ਕਿ ਸਿੱਧੂ ਮੂਸੇ ਵਾਲੇ ਕਤਲਕਾਂਡ ਤੋਂ ਬਾਅਦ ਹੁਣ ਉਹਨਾਂ ਵੱਲੋ ਹੋਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜੋ ਕਿ ਸਰਾਸਰ ਗਲਤ ਹੈ।

ਇਹ ਵੀ ਪੜ੍ਹੋ : ਮਰਹੂਮ ਮੂਸੇਵਾਲਾ ਦੀ ਮਾਤਾ ਐਂਟੀ ਕੁਰੱਪਸ਼ਨ ਬਿਉਰੋ ਆਫ ਇੰਡੀਆ ਵਿੰਗ ਦੀ ਚੇਅਰਪਰਸਨ ਨਿਯੁਕਤ

ਕਿਰਨਦੀਪ ਕੌਰ ਨੂੰ ਤੰਗ ਕਰਨਾ ਬੇਹੱਦ ਗਲਤ: ਉਨ੍ਹਾਂ ਕਿਹਾ ਕਿ ਜੋ ਵੀ ਸਿਆਸੀ ਪਾਰਟੀ ਜਾਂ ਕੋਈ ਚੈਨਲ ਪਾਰਟੀ ਦੇ ਖ਼ਿਲਾਫ਼ ਬੋਲਦੇ ਹਨ ਉਨ੍ਹਾਂ ਨੂੰ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ,ਇਸੇ ਤਰ੍ਹਾਂ ਦਾ ਮਾਹੌਲ ਕੇਂਦਰ ਸਰਕਾਰ ਦੀ ਭਾਜਪਾ ਵੱਲੋਂ ਦਿੱਲੀ ਵਿਚ ਰਚਿਆ ਜਾ ਰਿਹਾ ਹੈ ਤਾਂ ਜੋ ਕਿ ਕੋਈ ਵੀ ਉਨ੍ਹਾਂ ਅੱਗੇ ਨਾ ਬੋਲ ਸਕੇ। ਇਕ ਸਵਾਲ ਦੇ ਜਵਾਬ 'ਤੇ ਉਹਨਾਂ ਕਿਹਾ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਪੁਲਿਸ ਵੱਲੋਂ ਇਸ ਤਰ੍ਹਾਂ ਤੰਗ ਕਰਨਾ ਬੇਹੱਦ ਗਲਤ ਹੈ। ਉਸ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ ਕਿਓਂਕਿ ਉਸ ਦੇ ਖਿਲਾਫ ਕੋਈ ਵੀ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਇਸ ਲਈ ਉਹਨਾਂ ਨੂੰ ਤੰਗ ਪਰੇਸ਼ਾਨ ਪੁਲਿਸ ਵੱਲੋਂ ਨਹੀਂ ਕਰਨਾ ਚਾਹੀਦਾ।

ਉਥੇ ਦੂਸਰੇ ਪਾਸੇ ਉਨ੍ਹਾਂ ਵੱਲ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਕਿਹਾ ਕਿ ਜਲਦ ਤੋਂ ਜਲਦ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਹੋਣੀ ਚਾਹੀਦੀ ਹੈ। ਜੇਕਰ ਉਹ ਕਸੂਰਵਾਰ ਹੈ ਤਾਂ ਪੁਲਿਸ ਬਣਦੀ ਕਾਰਵਾਈ ਕਰੇ।ਇਸ ਮੌਕੇ ਜੰਮੂ ਕਸ਼ਮੀਰ 'ਚ ਜਵਾਨਾਂ ਉੱਤੇ ਹੋਏ ਹਮਲੇ 'ਤੇ ਬੋਲਦਿਆਂ ਉਹਨਾਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਕਿਹਾ ਕਿ ਦੇਸ਼ ਦੀ ਖ਼ਤਿਤ ਸ਼ਹੀਦ ਹੋਣ ਵਾਲੇ ਪਰਿਵਾਰਾਂ ਲਈ ਸਰਕਾਰ ਨੂੰ ਜਰੂਰ ਕੁਝ ਕਰਨਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.