ETV Bharat / state

ਸਾਂਸਦ ਗੁਰਜੀਤ ਸਿੰਘ ਔਜਲਾ ਨੇ ਬਾਰਡਰ ਦੇ ਪਿੰਡਾਂ ਦਾ ਕੀਤਾ ਦੌਰਾ

ਅੰਮ੍ਰਿਤਸਰ ਵਿਚ ਬੀਐਸਐਫ (BSF) ਦੇ ਹਦੂਦ ਅੰਦਰ ਆਉਂਦੀ ਬਾਰਡਰ 'ਤੇ ਕਿਸਾਨਾਂ ਦੀਆਂ ਜ਼ਮੀਨਾ, ਤਾਰਾਂ ਅਤੇ ਹੜ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਬਾਰਡਰ ਦੇ ਨਜ਼ਦੀਕੀ ਪਿੰਡ ਕੱਕੜ, ਫਤਿਹਪੁਰ, ਸ਼ਾਹਪੁਰ, ਚੀਮਾ, ਕੌਟ ਰਾਜਦਾ ਵਿਖੇ ਹੜ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸਾਂਸਦ ਗੁਰਜੀਤ ਸਿੰਘ ਔਜਲਾ ਨੇ ਬਾਰਡਰ ਦੇ ਪਿੰਡਾਂ ਦਾ ਕੀਤਾ ਦੌਰਾ
ਸਾਂਸਦ ਗੁਰਜੀਤ ਸਿੰਘ ਔਜਲਾ ਨੇ ਬਾਰਡਰ ਦੇ ਪਿੰਡਾਂ ਦਾ ਕੀਤਾ ਦੌਰਾ
author img

By

Published : Jun 26, 2021, 7:28 PM IST

ਅੰਮ੍ਰਿਤਸਰ: ਬੀਐਸਐਫ (BSF) ਦੇ ਹਦੂਦ ਅੰਦਰ ਆਉਂਦੀ ਬਾਰਡਰ 'ਤੇ ਕਿਸਾਨਾਂ ਦੀਆਂ ਜ਼ਮੀਨਾ, ਤਾਰਾਂ ਅਤੇ ਹੜ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਬਾਰਡਰ ਦੇ ਨਜ਼ਦੀਕੀ ਪਿੰਡ ਕੱਕੜ, ਫਤਿਹਪੁਰ, ਸ਼ਾਹਪੁਰ, ਚੀਮਾ, ਕੌਟ ਰਾਜਦਾ ਵਿਖੇ ਹੜ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਇਸ ਮੌਕੇ ਉਹਨਾ ਨਾਲ ਪਿੰਡ ਵਾਸੀ ਕਿਸਾਨ ਅਤੇ ਬੀਐਸਐਫ ਹੈਡਕਵਾਟਰ (BSF Headquarters) ਭੁਪਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਦੱਸਿਆਂ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਉਤੇ ਵਿਚਾਰ ਵਟਾਂਦਰਾਂ ਕੀਤਾ ਗਿਆ।ਉਨ੍ਹਾਂ ਨੇ ਕਿਹਾ ਹੈ ਕਿ ਬੀਐਸਐਫ ਜਵਾਨਾਂ ਨੂੰ ਨਫਰੀ ਦੀ ਕਮੀ ਦੇ ਚਲਦਿਆਂ 18 ਘੰਟੇ ਡਿਊਟੀ ਸੰਬੰਧੀ ਮੁੱਦਾ ਪਾਰਲੀਮੈਂਟ ਚੁੱਕਣ ਦਾ ਭਰੋਸਾ ਦਿੱਤਾ ਹੈ।

ਸਾਂਸਦ ਗੁਰਜੀਤ ਸਿੰਘ ਔਜਲਾ ਨੇ ਬਾਰਡਰ ਦੇ ਪਿੰਡਾਂ ਦਾ ਕੀਤਾ ਦੌਰਾ

ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਬਾਰਡਰ ਨਾਲ ਲੱਗਦੀਆਂ ਜ਼ਮੀਨਾਂ ਵਿਚ ਕਿਸਾਨਾਂ ਨੂੰ ਖੇਤੀ ਕਰਨ ਵਿਚ ਕਈ ਤਰ੍ਹਾਂ ਦੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਜਲਦੀ ਹੀ ਹੱਲ ਕੀਤਾ ਜਾਵੇਗਾ।

ਉਨ੍ਹਾਂ ਦਾ ਕਹਿਣਾ ਹੈ ਕਿ ਆਰਮੀ ਦੀਆਂ ਕੁੱਝ ਸਮੱਸਿਆਵਾਂ ਹਨ ਜਿਨ੍ਹਾਂ ਕਰਕੇ ਆਰਮੀ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਅਫ਼ਸਰ ਨਾਲ ਮੀਟਿੰਗ ਕੀਤੀ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਇਹ ਵੀ ਪੜੋ: ਨਸ਼ੇ ਵਿਰੁੱਧ ਜਾਗਰੂਕਤਾ ਲਈ ਸਾਈਕਲ ਰੈਲੀ ਦਾ ਆਯੋਜਨ

ETV Bharat Logo

Copyright © 2024 Ushodaya Enterprises Pvt. Ltd., All Rights Reserved.