ETV Bharat / state

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪਿੰਡਾਂ ਦਾ ਕੀਤਾ ਦੌਰਾ - ਸਮੱਸਿਆਵਾਂ ਸੁਣਨ ਤੋਂ ਇਲਾਵਾ

ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵੱਲੋਂ ਆਪਣੇ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਲਈ ਅਤੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਪਿੰਡਾਂ ਦਾ ਦੌਰਾ ਕੀਤਾ ਹੈ।

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪਿੰਡਾਂ ਦਾ ਕੀਤਾ ਦੌਰਾ

author img

By

Published : May 16, 2021, 11:05 PM IST

ਅੰਮ੍ਰਿਤਸਰ: ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵੱਲੋਂ ਆਪਣੀ ਟੀਮ ਨਾਲ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।ਇਸ ਮੌਕੇ ਜਸਬੀਰ ਸਿੰਘ ਡਿੰਪਾ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਹਲਕੇ ਦੇ ਪਿੰਡ ਟਪਿਆਲਾ, ਖਲਚੀਆਂ, ਭੋਰਸ਼ੀ ਰਾਜਪੂਤਾਂ, ਵੈਰੋਵਾਲ, ਸਰਲੀ, ਦਾਰਾਪੁਰ, ਮਿਗਲਾਨੀ, ਨਾਗੌਕੇ ਮੋੜ, ਚੀਮਾਂ ਬਾਠ, ਰਈਆ, ਬੁਤਾਲਾ, ਸੇਰੋਂ ਆਦਿ ਸਣੇ ਦਰਜਨਾਂ ਪਿੰਡਾਂ ਦੇ ਦੌਰੇ ਕਰ ਪਾਰਟੀ ਦੇ ਜੁਝਾਰੂ ਵਰਕਰਾਂ ਅਤੇ ਪਿੰਡਾਂ ਦੇ ਲੋਕਾਂ ਨਾਲ ਰਾਬਤਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਇਲਾਵਾ ਹਾਲ ਚਾਲ ਜਾਣਿਆ ਅਤੇ ਇਸ ਦੇ ਨਾਲ ਹੀ ਕਈ ਵਿਛੜੀਆਂ ਰੂਹਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਧੇਰੇਤਰ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਕੀਤਾ ਗਿਆ ਅਤੇ ਕਈ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ ਗਏ ਹਨ।

ਇਸ ਮੌਕੇ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਵਰਿੰਦਰ ਸਿੰਘ ਭਿੰਡਰ, ਪੰਜਾਬ ਯੂਥ ਕਾਂਗਰਸ ਹਲਕਾ ਬਾਬਾ ਬਕਾਲਾ ਸਾਹਿਬ ਪ੍ਰਧਾਨ ਭਿੰਦਾ ਰੰਧਾਵਾ ਬਿਆਸ, ਸੀਨੀਅਰ ਯੂਥ ਕਾਂਗਰਸੀ ਆਗੂ ਪ੍ਰਭ ਥੋਥੀਆਂ, ਲਵ ਵਜੀਰ ਭੁੱਲਰ, ਕੌਂਸਲਰ ਰਈਆ ਰੌਬਿਨ ਮਾਨ, ਸੀਨਆਰ ਆਗੂ ਸੰਜੀਵ ਭੰਡਾਰੀ, ਰਜਿੰਦਰ ਕਾਲੀਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।

ਇਹ ਵੀ ਪੜੋ:ਸਰਕਾਰੀ ਸਨਮਾਨਾਂ ਨਾਲ ਏਐਸਆਈ ਭਗਵਾਨ ਸਿੰਘ ਦਾ ਸਸਕਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.