ਅੰਮ੍ਰਿਤਸਰ: ਬੀਤੇ ਦਿਨੀਂ ਵਿਜੇ ਨਗਰ ਚੌਕੀ (Vijay Nagar outpost) ਵਿੱਚ ਮੁਨਸ਼ੀ ਵੱਲੋਂ ਪੱਤਰਕਾਰ ਦੀ ਪੱਗ ਲਾਉਣ ਦੇ ਮਸਲੇ ਵਿੱਚ ਮੁਲਜ਼ਮ ਪੁਲਿਸ ਮੁਲਾਜ਼ਮ ਪੱਤਰਕਾਰ ਤੋਂ ਮੁਆਫ਼ੀ ਮੰਗ ਲਈ ਗਈ ਹੈ। ਜਿਸ ਤੋਂ ਬਾਅਦ ਪੱਤਰਕਾਰ ਨੇ ਦਰਿਆ ਦਿਲੀ ਵਿਖਾਉਦੇ ਹੋਏ ਮੁਲਜ਼ਮ ਪੁਲਿਸ ਮੁਲਾਜ਼ਮ (The accused is a police officer) ਨੂੰ ਮੁਆਫ਼ ਕਰ ਦਿੱਤਾ ਗਿਆ ਹੈ। ਇਸ ਮੌਕੇ ਪੀੜਤ ਪੱਤਰਕਾਰ ਨੇ ਕਿਹਾ ਕਿ ਜੋ ਵੀ ਹੋਇਆ ਉਸ ਨੂੰ ਭੁੱਲ ਕੇ ਅੱਗੇ ਵੱਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਅੱਗੇ ਤੋਂ ਅਜਿਹੀ ਕੋਈ ਗਲਤੀ ਨਾ ਦੁਰਾਈ ਜਾਵੇ।
ਇਸ ਮੌਕੇ ਵੱਡੇ ਗਿਣਤੀ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆ ਦੇ ਆਗੂ (Leaders of various Sikh organizations) ਵੀ ਪਹੁੰਚੇ ਸਨ। ਜਿਨ੍ਹਾਂ ਨੇ ਪੱਤਰਕਾਰ ਦੀ ਪੱਗ ਉਤਾਰਨ ਵਾਲੇ ਪੁਲਿਸ ਮੁਲਾਜ਼ਮ ‘ਤੇ ਕਾਰਵਾਈ ਦੀ ਮੰਗ ਕਰਦਿਆ ਉਸ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਸੀ, ਪਰ ਉਨ੍ਹਾਂ ਵੱਲੋਂ ਪਹਿਲਾਂ ਪੀੜਤ ਪੱਤਰਕਾਰ ਦੀ ਸਲਾਹ ਨੂੰ ਮੁੱਖ ਰੱਖਿਆ ਗਿਆ ਸੀ। ਦੂਜੇ ਪਾਸੇ ਪੀੜਤ ਪੱਤਰਕਾਰ ਦਾ ਕਹਿਣਾ ਸੀ ਕੀ ਜੇਕਰ ਉਸ ਦੀ ਪੱਗ ਉਤਾਰਨ ਵਾਲਾ ਮੁਲਜ਼ਮ ਪੁਲਿਸ ਮੁਲਾਜ਼ਮ ਉਸ ਤੋਂ ਭਰੀ ਸੰਗਤ ਵਿੱਚ ਮੁਆਫ਼ੀ ਮੰਗਦਾ ਹੈ ਤਾਂ ਉਹ ਇਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰੇਗਾ। ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਵੱਲੋਂ ਮੁਆਫ਼ੀ ਮੰਗ ਗਈ।
ਇਹ ਵੀ ਪੜ੍ਹੋ: ਮੁਹਾਲੀ ਧਮਾਕੇ ਨਾਲ ਜੁੜੀ ਵੱਡੀ ਖ਼ਬਰ, ਤਰਨ ਤਾਰਨ ਤੋਂ ਦਾ ਰਹਿਣ ਵਾਲਾ ਨੌਜਵਾਨ ਹਿਰਾਸਤ ’ਚ
ਦੂਜੇ ਪਾਸੇ ਇਸ ਸੰਬਧੀ ਗੱਲਬਾਤ ਕਰਦਿਆਂ ਏ.ਡੀ.ਸੀ.ਪੀ, ਪੀ. ਐੱਸ ਵਿਰਕ ਨੇ ਦੱਸਿਆ ਕਿ ਪੁਲਿਸ ਤੇ ਪ੍ਰੈਸ ਦਾ ਰਿਸ਼ਤਾ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਦਾ ਹੈ। ਅਸੀਂ ਪੱਤਰਕਾਰ ਵੀਰ ਦੇ ਧੰਨਵਾਦੀ ਹਾਂ ਕਿ ਉਨ੍ਹਾਂ ਦਰਿਆਦਿਲੀ ਦਿਖਾਉਂਦਿਆਂ ਪੁਲਿਸ ਮੁਲਾਜ਼ਮ ਨੂੰ ਮੁਆਫ਼ ਕੀਤਾ। ਉਨ੍ਹਾਂ ਕਿਹਾ ਕਿ ਅਗਾਂਹ ਤੋਂ ਪੁਲਿਸ ਮੁਲਾਜਮਾਂ ਨੂੰ ਹਿਦਾਇਤ ਦਿੱਤੀ ਜਾਵੇਗੀ ਕਿ ਉਹ ਅਜਿਹੀ ਹਰਕਤਾਂ ਨਾ ਕਰਨ।
ਇਹ ਵੀ ਪੜ੍ਹੋ: SFJ ਦੇ ਪੰਨੂ ਨੇ ਕਰਵਾਇਆ ਮੁਹਾਲੀ ਅਟੈਕ !, ਆਡੀਓ ਹੋਈ ਵਾਇਰਲ