ਅੰਮ੍ਰਿਤਸਰ: ਸੂਬੇ ਵਿੱਚ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੇ ਮਜੀਠਾ ਵਿੱਚ ਹੋਮਗਾਰਡ ਮੁਲਾਜ਼ਮ ਦੇ ਕਤਲ ਦਾ ਮਾਮਲਾ (Murder of Home Guard employee) ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਰਮਜੀਤ ਸਿੰਘ ਲਾਡੀ ਦਾ ਪਿਤਾ ਕੱਥੂਨੰਗਲ ਰੋਡ ’ਤੇ ਚਿਕਨ ਦੀ ਦੁਕਾਨ ਦਾ ਕੰਮ ਕਰਦਾ ਸੀ। ਰਾਤ ਦੇ ਕਰੀਬ 9 ਕੁ ਵਜੇ ਉਹ ਦੁਕਾਨ ਉੱਪਰ ਆਇਆ ਸੀ। ਜਿਸ ਤੋਂ ਬਾਅਦ ਅਚਾਨਕ ਮੋਟਰ ਸਾਇਕਲ ਸਵਾਰ 7 ਦੇ ਕਰੀਬ ਲੋਕਾਂ ਨੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਹਾਲਤ ਵਿੱਚ ਸ਼ਖ਼ਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਰਿਸ਼ਤੇਦਾਰ ਅਤੇ ਸਥਾਨਕ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਕਿਸੇ ਨਾਲ ਕਿਸੇ ਤਰ੍ਹਾਂ ਦੀ ਕੋਈ ਰੰਜ਼ਿਸ਼ ਨਹੀਂ ਸੀ। ਸਥਾਨਕਵਾਸੀ ਨੇ ਦੱਸਿਆ ਕਿ ਜਦੋਂ ਮੁਲਜ਼ਮਾਂ ਨੇ ਉਸ ਉੱਪਰ ਹਮਲਾ ਕੀਤਾ ਤਾਂ ਉਹ ਘਟਨਾ ਸਥਾਨ ਦੇ ਨੇੜੇ ਹੀ ਸੀ ਅਤੇ ਜਦੋਂ ਉਸ ਨੂੰ ਵਾਰਦਾਤ ਦਾ ਪਤਾ ਲੱਗਿਆ ਤਾਂ ਉਹ ਘਟਨਾ ਸਥਾਨ ’ਤੇ ਪਹੁੰਚਿਆ ਅਤੇ ਉਨ੍ਹਾਂ ਦੇਖਿਆ ਕਿ ਖੂਨ ਨਾਲ ਲਥਪਥ ਧਰਤੀ ਉੱਪਰ ਪਿਆ ਸੀ। ਸਥਾਨਕ ਵਾਸੀ ਨੇ ਦੱਸਿਆ ਕਿ ਉਨ੍ਹਾਂ ਜ਼ਖਮੀ ਹਾਲਤ ਵਿੱਚ ਪੀੜਤ ਤੋਂ ਪਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਕਿ ਜਿੰਨ੍ਹਾਂ ਨੇ ਹਮਲਾ ਕੀਤਾ ਉਹ ਕੌਣ ਸਨ ਪਰ ਉਸਨੇ ਦੱਸਿਆ ਕਿ ਉਹ ਉਨ੍ਹਾਂ ਨੂੰ ਨਹੀਂ ਜਾਣਦਾ।
ਇਸ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਹੋਮਗਾਰਡ ਵਿੱਚ ਡਰਾਇਵਰ ਸੀ। ਉਨ੍ਹਾਂ ਦੱਸਿਆ ਕਿ ਸ਼ਖ਼ਸ ਦਾ ਕਿਰਚਾ ਮਾਰ ਕੇ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ:ਸੀਐੱਮ ਮਾਨ ਵੱਲੋਂ ਭ੍ਰਿਸ਼ਟਚਾਰ ਖਿਲਾਫ ਹੈਲਪਲਾਈਨ ਨੰਬਰ ਜਾਰੀ