ETV Bharat / state

ਬਾਬਾ ਦੀਪ ਸਿੰਘ ਜੀ ਦੇ 337ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ - ਗੁਰਦੁਆਰਾ ਲੋਕਲ ਕਮੇਟੀ ਪਹੂਵਿੰਡ

ਬਾਬਾ ਦੀਪ ਜੀ ਦੇ 337ਵੇਂ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਪਹੂਵਿੰਡ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਗੰਜ ਸਾਹਿਬ ਤੋਂ ਗੁਰਦੁਆਰਾ ਪਹੂਵਿੰਡ ਤੱਕ ਸਜਾਇਆ ਗਿਆ।

Baba Deep Singh Ji's 337th Parkash
ਫ਼ੋਟੋ
author img

By

Published : Feb 3, 2020, 9:17 PM IST

ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ 337ਵੇਂ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਗੰਜ ਸਾਹਿਬ ਤੋਂ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਪਹੂਵਿੰਡ ਤੱਕ ਸਜਾਇਆ ਗਿਆ। ਇਸ ਨਗਰ ਕੀਰਤਨ 'ਚ ਸੰਗਤਾਂ ਨੇ ਭਾਰੀ ਗਿਣਤੀ 'ਚ ਹਾਜ਼ਰ ਹੋ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ।

ਵੀਡੀਓ

ਇਸ ਮੌਕੇ ਬਾਬਾ ਦੀਪ ਸਿੰਘ ਗੁਰਦੁਆਰਾ ਲੋਕਲ ਕਮੇਟੀ ਪਹੂਵਿੰਡ ਦੇ ਚੇਅਰਮੈਨ ਕਰਨਲ ਜੀ.ਐਸ ਸੰਧੂ ਨੇ ਕਿਹਾ ਕਿ ਇਹ ਅਸਥਾਨ ਬਾਬਾ ਦੀਪ ਸਿੰਘ ਜੀ ਦਾ ਜਨਮ ਅਸਥਾਨ ਹੈ, ਜਿੱਥੋਂ ਦੀ ਇਹ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਗਰ ਕੀਰਤਨ 'ਚ ਸ਼ਰਧਾਲੂਆਂ ਵੱਲੋਂ ਥਾਂ-ਥਾਂ 'ਤੇ ਲੰਗਰ ਵੀ ਲਗਾਇਆ ਗਿਆ।

ਇਹ ਵੀ ਪੜ੍ਹੋ: ਆਂਗਣਵਾੜੀ ਮੁਲਾਜ਼ਮ ਯੂਨੀਅਨ ਚੰਡੀਗੜ੍ਹ 'ਚ ਕਰੇਗੀ ਧਰਨਾ ਪ੍ਰਦਰਸ਼ਨ

Intro:Body:ਬਾਬਾ ਦੀਪ ਸਿੰਘ ਜੀ 338ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਉਨ੍ਹਾਂ ਦੇ ਸ਼ਹੀਦੀ ਅਸਥਾਨ ਤੋਂ ਜਨਮ ਅਸਥਾਨ ਤੱਕ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਐਂਕਰ- ਬਾਬਾ ਦੀਪ ਸਿੰਘ ਜੀ ਦੇ 337ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਉਨ੍ਹਾਂ ਦੇ ਸ਼ਹੀਦੀ ਅਸਥਾਨ ਗੁਰਦਆਰਾ ਸ਼ਹੀਦ ਗੰਜ ਸਾਹਿਬ ਅੰਮ੍ਰਿਤਸਰ ਤੋਂ ਇਕ ਵਿਸ਼ਾਲ ਨਗਰ ਕੀਰਤਨ ਐੱਸਜੀਪੀਸੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਅਤੇ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਪ੍ਰਧਾਨਗੀ ਹੇਠ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਗੁਰਦਆਰਾ ਪਹੂਵਿੰਡ (ਭਿੱਖੀਵਿੰਡ) ਤੱਕ ਸਜਾਇਆ ਗਿਆ, ਜਿਸ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੀ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਸਾਹਿਬ ਜੀ ਇਲਾਹੀ ਬਾਣੀ ਦਾ ਜਸ ਕਰਦੀਆਂ ਨਾਲ-ਨਾਲ ਚੱਲ ਰਹੀਆਂ ਸਨ।
ਬਾਵਾ ਸਿੰਘ ਗੁਮਾਨਪੁਰਾ ਦੇ ਸਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਵਲੋਂ ਹਰ ਸਾਲ ਇਹ ਨਗਰ ਕੀਰਤਨ ਇਸੇ ਤਰਾਂ ਸਜਾਇਆ ਜਾਂਦਾ ਹੈ ਜਿਸ ਵਿਚ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਸੰਗਤ ਵੱਡੀ ਗਿਣਤੀ ਵਿਚ ਸ਼ਾਮਿਲ ਹੁੰਦੀ ਹੈ
ਇਸ ਮੌਕੇ ਸ਼ਰਧਾਲੂ ਜਗਜੀਤ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਲੈਕੇ ਗੁਰਦੁਆਰਾ ਸਾਹਿਬ ਵਿਚ ਰੌਣਕਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਅੱਜ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।
ਇਸ ਮੌਕੇ ਕਰਨਲ ਜੀਐੱਸ ਸੰਧੂ, ਚੇਅਰਮੈਨ ਬਾਬਾ ਦੀਪ ਸਿੰਘ ਗੁਰਦੁਆਰਾ ਲੋਕਲ ਕਮੇਟੀ ਪਹੂਵਿੰਡ ਨੇ ਕਿਹਾ ਕਿ ਇਹ ਅਸਥਾਨ ਬਾਬਾ ਦੀਪ ਸਿੰਘ ਜੀ ਦਾ ਜਨਮ ਅਸਥਾਨ ਹੈ ਜੋ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਨਾਲ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ ਅੱਜ ਉੰਨਾ ਦੇ ਸ਼ਹੀਦੀ ਅਸਥਾਨ ਤੋਂ ਉੰਨਾ ਦੇ ਜਨਮ ਅਸਥਾਨ ਤੱਕ ਜੋ ਨਗਰ ਕੀਰਤਨ ਸਜਾਇਆ ਗਿਆ ਉਸ ਵਿਚ ਪੂਰੇ ਪੰਜਾਬ ਤੋਂ ਸੰਗਤਾਂ ਸ਼ਾਮਿਲ ਹੋ ਕੇ ਇਸ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾ ਰਹੀਆਂ ਹਨ
ਬਾਈਟ- ਬਾਵਾ ਸਿੰਘ ਗੁਮਾਨਪੁਰਾ ਦੇ ਸਪੁਤੱਰ ਗੁਰਪ੍ਰਤਾਪ ਸਿੰਘ ,ਸ਼ਰਧਾਲੂ ਜਗਜੀਤ ਸਿੰਘ ਅਤੇ ਕਰਨਲ ਜੀਐੱਸ ਸੰਧੂ
ਰਿਪੋਟਰ-ਨਰਿੰਦਰ ਸਿੰਘConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.