ਅੰਮ੍ਰਿਤਸਰ: ਸ੍ਰੀ ਗੁਰੂ ਸਿੰਘ ਸਭਾ ਵੱਲੋਂ ਹੋਲਾ ਮਹੱਲੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ। ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਰਵਾਨਾ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦਾ ਹੋਇਆ ਇਹ ਨਗਰ ਕੀਰਤਨ ਬਾਬਾ ਫੂਲਾ ਸਿੰਘ ਬੁਰਜ ਵਿਖੇ ਪਹੁੰਚੇਗਾ।
ਇਹ ਨਗਰ ਕੀਰਤਨ ਤਕਰੀਬਨ 200 ਸਾਲ ਤੋਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਤੋਂ ਨਿਕਲਦਾ ਆ ਰਿਹਾ ਹੈ, ਜਿਸ ਦੀ ਅਗਵਾਈ ਪੰਜ ਪਿਆਰੇ ਸਹਿਬਾਨ ਕਰਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਸਥਾਨਾਂ ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ ਹੁੰਦਾ ਹੋਇਆ ਬਾਬਾ ਫੂਲਾ ਸਿੰਘ ਬੁਰਜ ਵਿਖੇ ਪਹੁੰਚਦਾ ਹੈ। ਇਸ ਨਗਰ ਕੀਰਤਨ ਦੀ ਸਮਾਪਤੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਕੀਤੀ ਜਾਂਦੀ ਹੈ।
ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਜਸਵੀਰ ਸਿੰਘ ਸੇਠੀ ਨੇ ਕਿਹਾ ਕਿ ਨਿਸ਼ਾਨ ਸਾਹਿਬ ਦੀ ਸੇਵਾ ਭਾਈ ਰਾਮ ਸਿੰਘ ਜੀ ਦੇ ਅੰਸ਼ ਵਿੱਚੋਂ ਪੀੜ੍ਹੀ ਦਰ ਪੀੜ੍ਹੀ ਅੱਗੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਕੌਮ ਦੀ ਚੜਦੀ ਕਲਾ ਰਹਿੰਦੀ ਹੈ।