ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਪਰੰਪਰਾ ਅਨੁਸਾਰ ਨਗਰ ਕੀਰਤਨ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸ ਸਮੇਂ ਦੂਰੋਂ-ਨੇੜਿਓਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਸ਼ਮੂਲੀਅਤ ਕੀਤੀ ਅਤੇ ਇਲਾਕੇ ਦੀ ਸੰਗਤ ਵੱਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ ਹਨ। ਨਗਰ ਕੀਰਤਨ ਦੇ ਸਾਰੇ ਰਸਤੇ ਵਿੱਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ: ਨਗਰ ਕੀਰਤਨ ਦੀ ਆਰੰਭਤਾ ਸਮੇਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ, ਉਥੇ ਹੀ ਇਤਿਹਾਸ ਵਿਚੋਂ ਇਸ ਮਹਾਨ ਨਗਰ ਕੀਰਤਨ ਦੀ ਪਰੰਪਰਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ 1604 ਈ: ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ ਅਤੇ ਇਸੇ ਪਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦਾ ਅੰਮ੍ਰਿਤਮਈ ਉਪਦੇਸ਼ ਜੀਵਨ ਵਿਚ ਕਮਾਉਣ ਦੀ ਅਪੀਲ ਵੀ ਕੀਤੀ।
- First Parkash Purab Sri Guru Granth Sahib Ji: ਜਾਗਤ ਜੋਤ ਗੁਰੂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਪਹਿਲੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼
- Daily Hukamnama: 30 ਭਾਦੋਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
- Parkash Purab Sri Guru Granth Sahib Ji : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ, ਰਾਮਸਰ ਸਾਹਿਬ ਤੋਂ ਸੱਚਖੰਡ ਤੱਕ ਸਜੇਗਾ ਨਗਰ ਕੀਰਤਨ
ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ : ਦੱਸਣਯੋਗ ਹੈ ਕਿ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਉੱਤੇ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਲੱਗ ਅਲੱਗ ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਂਦੇ ਹਨ, ਓਥੇ ਹੀ ਗੁਰਦੁਆਰਾ ਰਾਮਸਰ ਸਾਹਿਬ ਤੋਂ ਲੈ ਕੇ ਸੱਚਖੰਡ ਸ੍ਰੀ ਦਰਬਾਰ ਇੱਕ ਵਿਸ਼ਾਲ ਨਗਰ ਕੀਰਤਨ ਵੀ ਕੱਢਿਆ ਜਾਂਦਾ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਜਲੌ ਸਾਹਿਬ ਸਜਾਏ ਜਾਂਦੇ ਹਨ ਜਿਸ ਵਿੱਚ ਪੁਰਾਤਨ ਸਮੇਂ ਦੇ ਸੁੰਦਰ ਗਹਿਣੇ ਅਤੇ ਉਸ ਵੇਲੇ ਦੀਆਂ ਪੁਰਾਤਨ ਚੀਜ਼ਾਂ ਸੱਚਖੰਡ ਸ੍ਰੀ ਦਰਬਾਰ ਵਿੱਚ ਸੁਸ਼ੋਬਿਤ ਕੀਤੀਆਂ ਜਾਂਦੀਆਂ ਹਨ ਉਥੇ ਹੀ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਅੱਜ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੈ ਜਿਸ ਨੂੰ ਵੇਖਣ ਵਾਸਤੇ ਦੇਸ਼ਾਂ ਅਤੇ ਵਿਦੇਸ਼ਾਂ ਵਿਚੋਂ ਸ਼ਰਧਾਲੂ ਪਹੁੰਚਦੇ ਹਨ ਆਪਣਾ ਅਨੁਭਵ ਵੀ ਸਾਂਝਾ ਕਰਦੇ ਹਨ।