ETV Bharat / state

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ - guru nanak jayanti history

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਸਜਾਇਆ ਵਿਸ਼ਾਲ ‘ਨਗਰ ਕੀਰਤਨ’ ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ। ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਸਜਾਇਆ ਗਿਆ।

Gurpurab of Sri Guru Nanak Dev Ji In Amritsar, Nagar Kirtan
Gurpurab of Sri Guru Nanak Dev Ji In Amritsar
author img

By

Published : Nov 7, 2022, 10:31 AM IST

Updated : Nov 7, 2022, 11:49 AM IST

ਅੰਮ੍ਰਿਤਸਰ: ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਪ੍ਰਕਾਸ਼ ਗੁਰਪੁਰਬ ਮਨਾਇਆ ਗਿਆ। ਇਸ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 553ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਇਸ ਪਵਿੱਤਰ ਦਿਹਾੜੇ ਦੇ ਸਬੰਧ ’ਚ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸਮੂਹ ਕਾਲਜ/ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਅਤੇ ਕਰੀਬ 20 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਹਾਜ਼ਰੀ ਲਗਵਾ ਕੇ ਇਲਾਹੀ ਨਜ਼ਾਰੇ ਦਾ ਆਨੰਦ ਮਾਣਿਆ। ਨਗਰ ਕੀਰਤਨ ’ਚ ਸ਼ਾਮਿਲ ਵਿਦਿਆਰਥੀ-ਵਿਦਿਆਰਥਣਾਂ ‘ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਜੈਕਾਰੇ ਗੂੰਜਾਉਂਦੇ ਹੋਏ ਸ਼ਾਮਿਲ ਹੋਏ ਅਤੇ ਗੁਰਬਾਣੀ ਸ਼ਬਦ ਦਾ ਉਚਾਰਣ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ।

ਗੁਰਪੁਰਬ ਮੌਕੇ ਦੇਸ਼-ਵਿਦੇਸ਼ ’ਚ ਵੱਸਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ’ਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੂਰੀ ਲੋਕਾਈ ਨੂੰ ਸਮਾਜਿਕ ਕੁਰੀਤੀਆ ’ਚੋਂ ਕੱਢਦਿਆਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਉਪਦੇਸ਼ ਦਿੱਤਾ। ਉਨ੍ਹਾਂ ਗੁਰੂ ਸਾਹਿਬ ਜੀ ਦੇ ਭਾਈਚਾਰਕ ਸਾਂਝ ਦੇ ਫ਼ਲਸਫ਼ੇ ਅਤੇ ਸਮਾਜ ਨੂੰ ਸੱਚ ਦੇ ਮਾਰਗ ’ਤੇ ਚੱਲਣ ਤੋਂ ਇਲਾਵਾ ਨਾਮ ਸਿਮਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ। ਨਗਰ ਕੀਰਤਨ ਖਾਲਸਾ ਕਾਲਜ ਤੋਂ ਸ਼ੁਰੂ ਹੋ ਕੇ ਪੁਤਲੀਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁੱਲ ਅਤੇ ਹਾਲ ਬਜਾਰ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਨਤਮਸਤਕ ਹੋਵੇਗਾ।

ਇਹ ਵੀ ਪੜ੍ਹੋ: ਜਾਣੋ ਕਿਉਂ, ਅੱਜ ਕਾਰਤਿਕ ਪੂਰਨਿਮਾ ਤੋਂ ਇਕ ਦਿਨ ਪਹਿਲਾਂ ਮਨਾਈ ਜਾਵੇਗੀ ਦੇਵ ਦੀਵਾਲੀ

Last Updated : Nov 7, 2022, 11:49 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.