ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਅਟਾਰੀ ਸਰਹੱਦ ਤੋਂ ਹੁੰਦੇ ਹੋਏ ਭਾਰਤ ਪੁੱਜੇਗਾ ਤੇ ਸੁਲਤਾਨਪੁਰ ਲੋਧੀ ਵਿੱਚ ਇਸ ਦੀ ਸਮਾਪਤੀ ਹੋਵੇਗੀ।
ਇਹ ਵੀ ਪੜ੍ਹੋ: ਸਿੱਧੂ ਲਾਪਤਾ, ਕੈਪਟਨ ਨੇ ਸਾਂਭਿਆ ਮੋਰਚਾ
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਤੋਂ 25 ਜੁਲਾਈ ਨੂੰ ਕੌਮਾਂਤਰੀ ਪੱਧਰ ਦਾ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਤੇ ਨਾਲ ਹੀ ਮੁਲਾਜ਼ਮਾਂ ਦੀਆਂ ਜ਼ਿੰਮੇਵਾਰੀਆਂ ਵੀ ਲਾ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਹਾਜ਼ਰੀ ਭਰਨਗੀਆਂ ਤੇ ਇਸ ਨਗਰ ਕੀਰਤਨ ਲਈ ਪਾਕਿਸਤਾਨ ਦੀ ਕਮੇਟੀ ਵੱਲੋਂ ਵੀ ਪੁਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੀਆਂ ਸੰਗਤਾਂ ਵਿੱਚ ਵੀ ਇਸ ਸਬੰਧੀ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।