ETV Bharat / state

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਅਲੌਕਿਕ ਦ੍ਰਿਸ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ (Vishal Nagar Kirtan from Akal Takht Sahib) ਕੱਢਿਆ ਗਿਆ ਇਹ ਵਿਸ਼ਾਲ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢਿਆ ਗਿਆ। ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਰਧਾਲੂ ਸ਼ਾਮਿਲ ਹੋਏ।

Nagar Kirtan performed from Akal Takht Sahib

author img

By

Published : Nov 7, 2022, 3:42 PM IST

ਅੰਮ੍ਰਿਤਸਰ: ਸਿੱਖਾਂ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਸਭ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਗਈ। ਉਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਢੋਲ ਨਗਾਰਿਆਂ ਦੇ ਵਿਚ ਇਹ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ।

Nagar Kirtan performed from Akal Takht Sahib on the occasion of Guru Nanak Dev Ji birth anniversary

ਇਹ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਜਾ ਕੇ ਸੰਪੰਨ ਹੋਵੇਗਾ। ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੀ ਦੇਖ ਰੇਖ ਵਿਚ ਇਹ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਗਿਆਨੀ ਮਲਕੀਤ ਸਿੰਘ ਨੇ ਦੇਸ਼ ਵਿਦੇਸ਼ ਵਿਚ ਸਮੂਹ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅੱਜ ਦੇ ਸ਼ੁਭ ਦਿਹਾੜੇ ਤੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਸੰਗਤਾਂ ਨੂੰ ਅੱਜ ਦਿਨ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਐਸਜੀਪੀਸੀ ਦੇ ਐਡੀਸ਼ਨਲ ਸਕੱਤਰ ਅਵਤਾਰ ਸਿੰਘ ਨੇ ਕਿਹਾ ਕਿ ਸਾਨੂੰ ਜਾਤ ਪਾਤ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ ਉਨ੍ਹਾਂ ਕਿਹਾ ਜਾਤਾਂ ਪਾਤਾਂ ਅਤੇ ਧਰਮਾਂ ਦੇ ਆਧਾਰ ਤੇ ਵੰਡੀਆਂ ਤੋਂ ਸਾਨੂੰ ਬਚਨਾ ਚਾਹੀਦਾ ਹੈ ਉਨ੍ਹਾਂ ਕਿਹਾ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ:- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਨਗਰ ਕੀਰਤਨ ਦੀਆਂ ਤਸਵੀਰਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.